ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ, ਸਹੁਰੇ ਨੇ ਗੋਲੀ ਮਾਰ ਕੇ ਕਤਲ ਕੀਤੀ ਨੂੰਹ

Friday, May 29, 2020 - 06:42 PM (IST)

ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ, ਸਹੁਰੇ ਨੇ ਗੋਲੀ ਮਾਰ ਕੇ ਕਤਲ ਕੀਤੀ ਨੂੰਹ

ਗੁਰੂਹਰਸਹਾਏ (ਆਵਲਾ) : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਠਾਣਾਂ ਵਾਲੇ ਝੁੱਗੇ ਵਿਖੇ ਸ਼ੁੱਕਰਵਾਰ ਨੂੰ ਇਕ ਸਹੁਰੇ ਵੱਲੋਂ ਆਪਣੀ ਨੂੰਹ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪਠਾਣਾਂ ਵਾਲੇ ਝੁੱਗੇ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਸਹੁਰੇ ਵੱਲੋਂ ਆਪਣੀ ਨੂੰਹ ਨੂੰ ਗੋਲੀ ਮਾਰ ਦਿੱਤੀ ਗਈ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਦਾ ਪਤਾ ਲੱਗਦਿਆਂ ਹੀ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : 'ਚਿੱਟੇ ਵਾਲੀ ਭਾਬੀ' 'ਤੇ ਪੁਲਸ ਦੀ ਵੱਡੀ ਕਾਰਵਾਈ, ਨੈੱਟਵਰਕ ਤੋੜਨ ਲਈ ਕੱਸਿਆ ਸ਼ਿਕੰਜਾ

ਪੁਲਸ ਮੁਤਾਬਕ ਮੁੱਢਲੀ ਜਾਂਚ ਵਿਚ ਫਿਲਹਾਲ ਇਹ ਗੱਲ ਸਾਹਮਣੇ ਆਈ ਹੈ ਕਿ ਵਾਰਦਾਤ ਘਰੇਲੂ ਕਲੇਸ਼ ਕਾਰਨ ਵਾਪਰੀ ਹੈ। ਖਬਰ ਲਿਖੇ ਜਾਣ ਤਕ ਮੁਲਜ਼ਮ ਦੀ ਗ੍ਰਿਫਤਾਰੀ ਬਾਰੇ ਸੂਚਨਾ ਨਹੀਂ ਸੀ। ਪੁਲਸ ਦਾ ਕਹਿਣਾ ਹੈ ਕਿ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਸੰਗਰੂਰ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਸੁੱਤੇ ਪਰਿਵਾਰ 'ਤੇ ਆ ਡਿੱਗੀ ਛੱਤ 

ਮ੍ਰਿਤਕ ਦੇ ਭਤੀਜੇ ਨੇ ਦੱਸਿਆ ਕਿ ਉਸ ਦੀ ਭੂਆ ਦਾ ਵਿਆਹ ਨੂੰ ਲਗਭਗ 15 ਸਾਲ ਹੋ ਗਏ ਸਨ ਅਤੇ ਉਸ ਦੇ ਕੋਈ ਬੱਚਾ ਨਹੀਂ ਸੀ। ਜਦਕਿ ਭੂਆ ਦਾ ਸਹੁਰਾ ਪਰਿਵਾਰ ਉਸ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦਾ ਸੀ, ਇਸੇ ਦੇ ਚੱਲਦੇ ਭੂਆ ਦੇ ਸਹੁਰੇ ਵਲੋਂ ਉਸ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੇ ਪਰਿਵਾਰ ਨੇ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਤੀ ਹੈ।

ਇਹ ਵੀ ਪੜ੍ਹੋ : ਜਲੰਧਰ ਵਿਚ ਕੋਰੋਨਾ ਦਾ ਵੱਡਾ ਧਮਾਕਾ, 7 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ 


author

Gurminder Singh

Content Editor

Related News