ਪਿਓ ਨੇ ਨਹੀਂ ਦਿੱਤਾ ਜ਼ਮੀਨ ’ਚੋਂ ਹਿੱਸਾ, ਪੁੱਤ ਨੇ ਕਰ ਲਈ ਖ਼ੁਦਕੁਸ਼ੀ

Saturday, Oct 28, 2023 - 04:44 PM (IST)

ਪਿਓ ਨੇ ਨਹੀਂ ਦਿੱਤਾ ਜ਼ਮੀਨ ’ਚੋਂ ਹਿੱਸਾ, ਪੁੱਤ ਨੇ ਕਰ ਲਈ ਖ਼ੁਦਕੁਸ਼ੀ

ਜ਼ੀਰਾ (ਰਾਜੇਸ਼ ਢੰਡ) : ਮੱਖੂ ਰੋਡ ਜ਼ੀਰਾ ਵਿਖੇ ਵਿਅਕਤੀ ਨੂੰ ਜ਼ਮੀਨ ’ਚੋਂ ਹਿੱਸਾ ਨਾ ਮਿਲਣ ’ਤੇ ਉਸ ਨੇ ਦਰੱਖਤ ਨਾਲ ਰੱਸਾ ਪਾ ਕੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧੀ ਪੁਲਸ ਨੇ ਵਿਅਕਤੀ ਦੇ ਪਿਤਾ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਬਲਵਿੰਦਰ ਕੌਰ ਪਤਨੀ ਸਵ. ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਦੇ ਸਹੁਰੇ ਮੁਖਤਿਆਰ ਸਿੰਘ ਪੁੱਤਰ ਸੁਲੱਖਣ ਸਿੰਘ ਵਲੋਂ ਘਰੇਲੂ ਵੰਡ ਕਰਕੇ ਉਸ ਦੇ ਪਤੀ ਗੁਰਚਰਨ ਸਿੰਘ ਨੂੰ ਕੋਈ ਹਿੱਸਾ ਨਹੀਂ ਦਿੱਤਾ, ਜਿਸ ਕਰ ਕੇ ਉਸ ਦਾ ਪਤੀ ਗੁਰਚਰਨ ਸਿੰਘ ਪ੍ਰੇਸ਼ਾਨ ਰਹਿਣ ਲੱਗਾ ਤੇ ਜਿਸ ਨੇ ਜ਼ਮੀਨ ’ਚੋਂ ਹਿੱਸਾ ਨਾ ਮਿਲਣ ਕਰ ਕੇ ਪ੍ਰੇਸ਼ਾਨ ਹੋ ਕੇ ਘਰ ’ਚ ਦਰਖੱਤ ਨਾਲ ਰੱਸਾ ਪਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮ੍ਰਿਤਕ ਦੇ ਪਿਤਾ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 


author

Gurminder Singh

Content Editor

Related News