ਪਿਓ ਨੇ ਪਾਰ ਕੀਤੀਆਂ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ, ਘਟਨਾ ਸੁਣ ਉੱਡ ਜਾਣਗੇ ਹੋਸ਼

03/05/2018 7:23:55 PM

ਮੋਗਾ (ਅਜ਼ਾਦ) : ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਇਕ ਪਿਓ ਵਲੋਂ ਆਪਣੀ 12 ਸਾਲਾ ਨੰਨ੍ਹੀ ਬੇਟੀ ਨੂੰ ਹਵਸ ਦਾ ਸ਼ਿਕਾਰ ਬਣਾਏ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਹ ਘਟਨਾ ਮੋਗਾ ਦੀ ਹੈ। ਪੁਲਸ ਨੇ ਨਾਬਾਲਿਗ ਲੜਕੀ ਦੀ ਸ਼ਿਕਾਇਤ 'ਤੇ ਉਸਦੇ ਪਿਤਾ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ।
ਕੀ ਹੈ ਸਾਰਾ ਮਾਮਲਾ
ਮੋਗਾ ਪੁਲਸ ਵਲੋਂ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਉਸਦੇ ਘਰ ਜਾ ਕੇ ਬਿਆਨ ਦਰਜ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਕੌਰ ਬਾਲ ਸੁਰੱਖਿਆ ਅਫਸਰ ਵੀ ਮੌਜੂਦ ਸਨ। ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਮੂਲ ਰੂਪ 'ਚ ਕੋਟ ਗਾਂਓਂ ਜ਼ਿਲਾ ਰੂਲਪਾ ਨੇਪਾਲ ਦੀ ਰਹਿਣ ਵਾਲੀ ਹੈ ਅਤੇ ਇਸ ਸਮੇਂ ਹਾਲ ਆਬਾਦ ਮੋਗਾ 'ਚ ਆਪਣੀ ਛੋਟੀ ਭੈਣ ਸਮੇਤ ਆਪਣੇ ਮਾਤਾ-ਪਿਤਾ ਨਾਲ ਰਹਿ ਰਹੀ ਹੈ। ਉਸ ਦਾ ਪਿਤਾ ਸੁਰਜ ਬਹਾਦਰ ਇਕ ਮੱਛੀ ਵਿਕਰੇਤਾ ਦੀ ਦੁਕਾਨ 'ਤੇ ਕੰਮ ਕਰਦਾ ਹੈ ਅਤੇ ਰੋਜ਼ਾਨਾ ਕਥਿਤ ਤੌਰ 'ਤੇ ਸ਼ਰਾਬ ਪੀ ਕੇ 11 ਵਜੇ ਰਾਤ ਨੂੰ ਘਰ ਆਉਂਦਾ ਹੈ, ਉਸਨੇ ਕਈ ਵਾਰ ਮੇਰੇ ਨਾਲ ਗਲਤ ਹਰਕਤਾਂ ਕੀਤੀਆਂ ਅਤੇ ਕਥਿਤ ਤੌਰ 'ਤੇ ਆਪਣੀ ਹਵਸ ਦਾ ਸ਼ਿਕਾਰ ਵੀ ਬਣਾਇਆ। ਜਦੋਂ ਮੈਂ ਆਪਣੀ ਮਾਂ ਨੂੰ ਇਸ ਬਾਰੇ ਦੱਸਿਆ ਤਾਂ ਉਸਨੇ ਮੈਨੂੰ ਚੁੱਪ ਰਹਿਣ ਲਈ ਕਿਹਾ। ਇਸ ਦੌਰਾਨ ਉਸ ਨੇ ਆਪਣੀ ਭੂਆ ਨੂੰ ਡਰਦਿਆਂ-ਡਰਦਿਆਂ ਇਹ ਗੱਲ ਦੱਸੀ, ਜਿਸ ਉਪਰੰਤ ਉਨ੍ਹਾਂ ਪੁਲਸ ਨੂੰ ਸੁਚਿਤ ਕੀਤਾ।
ਕੀ ਹੋਈ ਪੁਲਸ ਕਾਰਵਾਈ
ਇਸ ਮਾਮਲੇ ਦੀ ਜਾਂਚ ਕਰ ਰਹੀ ਸਹਾਇਕ ਥਾਣੇਦਾਰ ਰਾਜ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦਾ ਸਿਵਲ ਹਸਪਤਾਲ ਮੋਗਾ ਵਿਚ ਮੈਡੀਕਲ ਕਰਵਾਇਆ ਗਿਆ। ਡਾਕਟਰਾਂ ਨੇ ਰਿਪੋਰਟ ਲੈਬਾਰਟਰੀ ਨੂੰ ਭੇਜ ਦਿੱਤੀ ਇਸ ਉਪਰੰਤ ਉਨ੍ਹਾਂ ਮਾਣਯੋਗ ਸੀ. ਜੇ. ਐਮ. ਮੋਗਾ ਦੀ ਅਦਾਲਤ ਵਿਚ ਪੀੜਤਾ ਦੇ ਬਿਆਨ ਵੀ ਦਰਜ ਕਰਵਾਏ ਹਨ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੜਕੀ ਦੇ ਪਿਤਾ ਸੂਰਜ ਬਹਾਦਰ ਖਿਲਾਫ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਸਾਊਥ ਮੋਗਾ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।


Related News