ਕਹਿਰ ਓ ਰੱਬਾ ! ਪਿਓ ਤੇ ਪੁੱਤ ਨੇ ਨਹਿਰ ਮਾਰੀਆਂ ਛਾਲਾਂ, ਕੁਝ ਮਿੰਟ ਪਹਿਲਾਂ ਬਣਾਈ ਵੀਡੀਓ
Saturday, Mar 15, 2025 - 06:11 PM (IST)

ਮੁਕਤਸਰ : ਮੁਕਤਸਰ ਦੇ ਪਿੰਡ ਮੜ੍ਹਾਕ ਦੇ ਪਿਓ-ਪੁੱਤ ਨੇ ਨਹਿਰ ਦੇ ਠਾਠਾਂ ਮਾਰਦੇ ਪਾਣੀ ਵਿਚ ਛਾਲਾਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੜ੍ਹਾਕ ਦੇ ਰਹਿਣ ਵਾਲੇ 42 ਸਾਲਾ ਗੁਰਲਾਲ ਸਿੰਘ ਅਤੇ ਉਸਦੇ 15 ਸਾਲਾ ਪੁੱਤ ਬਲਜੋਤ ਸਿੰਘ ਨੇ ਪਿੰਡ ਵੜਿੰਗ ਨੇੜੇ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਸਬੰਧੀ ਪਤਾ ਲੱਗਣ 'ਤੇ ਥਾਣਾ ਬਰੀਵਾਲਾ ਪੁਲਸ ਨੇ ਮੌਕੇ ਪਹੁੰਚ ਕੇ ਨਹਿਰ ਵਿਚ ਦੋਵਾਂ ਦੀ ਭਾਲ ਦਾ ਕਾਰਜ ਅਰੰਭ ਕਰਵਾਇਆ।
ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਦੱਸਿਆ ਜਾ ਰਿਹਾ ਹੈ ਕਿ ਗੁਰਲਾਲ ਸਿੰਘ ਸਿਰ ਕਰਜ਼ਾ ਸੀ ਜਿਸ ਤੋਂ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਪਤਾ ਲੱਗਾ ਹੈ ਕਿ ਬਲਜੋਤ ਸਿੰਘ ਪਿੰਡ ਹਰੀਕੇ ਕਲਾਂ ਵਿਖੇ ਸਥਿਤ ਇਕ ਨਿੱਜੀ ਸਕੂਲ ਦਾ ਵਿਦਿਆਰਥੀ ਸੀ। ਮਰਨ ਤੋਂ ਪਹਿਲਾਂ ਗੁਲਲਾਲ ਨੇ ਵੀਡੀਓ ਵੀ ਬਣਾਈ ਜਿਸ ਨੂੰ ਉਸ ਨੇ ਸੋਸ਼ਲ ਮੀਡੀਆ 'ਤੇ ਪਾਇਆ। ਸੂਤਰਾਂ ਮੁਤਾਬਕ ਦੋਵੇਂ ਨੇ ਲੋਕਾਂ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ। ਘਟਨਾ ਤੋਂ ਬਾਅਦ ਪਿੰਡ ਮੜ੍ਹਾਕ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੋਏ ਧਮਾਕੇ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e