ਮੁਕਤਸਰ ''ਚ ਸਨਸਨੀਖੇਜ਼ ਵਾਰਦਾਤ, ਪੁੱਤ ਵਲੋਂ ਪਿਉ ਦਾ ਕਤਲ

Monday, May 25, 2020 - 06:42 PM (IST)

ਮੁਕਤਸਰ ''ਚ ਸਨਸਨੀਖੇਜ਼ ਵਾਰਦਾਤ, ਪੁੱਤ ਵਲੋਂ ਪਿਉ ਦਾ ਕਤਲ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਨਸ਼ੇ ਨੂੰ ਲੈ ਕੇ ਪਿਉ-ਪੁੱਤਰ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਨਸ਼ੇ ਲਈ ਪੈਸੇ ਨਾ ਮਿਲਣ ਦੇ ਚੱਲਦਿਆਂ ਗੁੱਸੇ 'ਚ ਆਏ ਪੁੱਤ ਵਲੋਂ ਪਿਉ ਦਾ ਕਥਿਤ ਤੌਰ 'ਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮਾਮਲਾ ਜ਼ਿਲ੍ਹੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਦਾ ਹੈ, ਜਿਸ ਤੋਂ ਬਾਅਦ ਥਾਣਾ ਸਦਰ ਪੁਲਸ ਨੇ ਕਥਿਤ ਮੁਲਜ਼ਮ ਦੇ ਭਰਾ ਦੇ ਬਿਆਨਾਂ 'ਤੇ ਮਾਮਲਾ  ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿਦਿਆਂ ਥਾਣਾ ਸਦਰ ਦੇ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਝੁੱਗੇ ਰਣਜੀਤਗੜ੍ਹ ਦਾ ਰਹਿਣ ਵਾਲਾ ਬਲਵੰਤ ਸਿੰਘ ਜੋ ਕਿ ਨਸ਼ੇ ਦਾ ਆਦੀ ਹੈ।

ਇਹ ਵੀ ਪੜ੍ਹੋ : ਦੋ ਸਾਲ ਤਕ ਭਤੀਜੀ ਦੀ ਪੱਤ ਰੋਲਦਾ ਰਿਹਾ ਫੁੱਫੜ, ਕੁੜੀ ਨੇ ਇੰਝ ਸਾਹਮਣੇ ਲਿਆਂਦੀ ਕਰਤੂਤ 

ਅੱਜ ਨਸ਼ੇ ਦੀ ਪੂਰਤੀ ਲਈ ਆਪਣੇ ਪਿਤਾ ਜਗਤਾਰ ਸਿੰਘ ਤੋਂ ਪੈਸੇ  ਮੰਗਣ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਵਿਚਕਾਰ ਕਾਫ਼ੀ ਤੂੰ-ਤੂੰ, ਮੈਂ-ਮੈਂ ਹੋਈ, ਇਸ ਦੌਰਾਨ ਲੜਾਈ ਨੇ ਹਿੰਸਕ ਰੂਪ ਲੈ ਲਿਆ, ਜਿਸਦੇ ਚੱਲਦਿਆਂ ਬਲਵੰਤ ਸਿੰਘ ਨੇ ਆਪਣੇ ਪਿਤਾ ਜਗਤਾਰ ਸਿੰਘ ਦਾ ਗਲਾ ਘੁੱਟ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਘਟਨਾ ਸਥਾਨ 'ਤੇ ਪੁੱਜ ਕੇ ਕਥਿਤ ਮੁਲਜ਼ਮ ਦੇ ਭਰਾ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਸਕੀ ਧੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਉ ਦਾ ਪਤਨੀ ਤੇ ਬੱਚਿਆਂ ਵਲੋਂ ਕਤਲ 


author

Gurminder Singh

Content Editor

Related News