ਹੈਵਾਨ ਬਣਿਆ ਪਿਓ, ਦਿਲ ਕੰਬਾਅ ਦੇਵੇਗੀ 5 ਤੇ 7 ਸਾਲ ਦੇ ਪੁੱਤਾਂ ਨਾਲ ਕੀਤੀ ਇਹ ਵਾਰਦਾਤ
Sunday, May 21, 2023 - 06:38 PM (IST)
ਰੂਪਨਗਰ (ਵਿਜੇ ਸ਼ਰਮਾ) : ਇਕ ਕਲਯੁਗੀ ਬਾਪ ਵਲੋਂ 5 ਅਤੇ 7 ਸਾਲ ਦੇ ਦੋ ਬੱਚਿਆਂ ਨੂੰ ਪਾਣੀ ਵਿਚ ਜ਼ਹਿਰ ਮਿਲਾ ਕੇ ਪਿਲਾਉਣ ਦਾ ਦਿਲ ਦਹਿਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਹਾਲਤ ਵਿਚ ਜ਼ੇਰੇ ਇਲਾਜ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਸਿੰਘ ਭਗਵੰਤਪੁਰ ਦੇ ਪਿੰਡ ਪਥਰੇੜੀ ਰਾਜਪੂਤਾਂ ਦੇ ਵਸਨੀਕ ਧਰਮਪਾਲ ਸਿੰਘ ਪੁੱਤਰ ਭੁਪਿੰਦਰ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਬਿੰਦਰ ਸਿੰਘ ਦੇ ਦੋਵੇਂ ਲੜਕੇ ਗੁਰਤੇਜ ਸਿੰਘ ਉਮਰ 7 ਸਾਲ ਅਤੇ ਯੁਵਰਾਜ ਸਿੰਘ ਉਮਰ 5 ਸਾਲ ਉਸ ਕੋਲ ਆਏ ਅਤੇ ਉਸ ਨੂੰ ਜੱਫੀ ਪਾ ਕੇ ਕਹਿਣ ਲੱਗੇ ਕਿ ਸਾਨੂੰ ਸਾਡੇ ਪਿਤਾ ਨੇ ਪਾਣੀ ਵਿਚ ਜ਼ਹਿਰ ਘੋਲ ਕੇ ਪਿਲਾ ਦਿੱਤੀ ਹੈ।
ਇਹ ਵੀ ਪੜ੍ਹੋ : ਪੁਲਸ ਨੇ ਗ੍ਰਿਫ਼ਤਾਰ ਕੀਤਾ 7 ਜਨਾਨੀਆਂ ਦਾ ਖ਼ਤਰਨਾਕ ਗਿਰੋਹ, ਕਰਤੂਤਾਂ ਜਾਣ ਨਹੀਂ ਹੋਵੇਗਾ ਯਕੀਨ
ਇਸ ’ਤੇ ਉਹ ਹੈਰਾਨ ਰਹਿ ਗਿਆ ਅਤੇ ਉਸ ਨੇ ਦੋਵਾਂ ਬੱਚਿਆਂ ਨੂੰ ਤੁਰੰਤ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਰੂਪਨਗਰ ਲਿਆਂਦਾ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਪੀ. ਜੀ. ਆਈ ਚੰਡੀਗੜ੍ਹ ਰੈਫ ਕਰ ਦਿੱਤਾ ਪਰੰਤੂ ਰਾਤ ਸਮੇਂ ਉਕਤ ਗੁਰਤੇਜ ਸਿੰਘ ਦੀ ਦੌਰਾਨੇ ਇਲਾਜ ਮੌਤ ਹੋ ਗਈ ਜਦਕਿ ਯੁਵਰਾਜ ਸਿੰਘ ਗੰਭੀਰ ਹਾਲਤ ਵਿਚ ਜ਼ੇਰੇ ਇਲਾਜ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਬੱਚਿਆਂ ਦੇ ਬਾਪ ਨੂੰ ਗ੍ਰਿਫਤਾਰ ਕਰਨ ਉਪਰੰਤ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਹੋਇਆ ਜ਼ੋਰਦਾਰ ਧਮਾਕਾ, ਦਹਿਸ਼ਤ ’ਚ ਆਏ ਲੋਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani