ਸ਼ਰਾਬ ਪੀਣ ਤੋਂ ਰੋਕਣ ’ਤੇ ਪਿਓ-ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸਾਥੀ ਪ੍ਰਵਾਸੀ ਮਜ਼ਦੂਰ ਦਾ ਕੀਤਾ ਕਤਲ

07/02/2022 9:35:04 PM

ਦਸੂਹਾ/ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਲਾਵਾਲੀਸਾ ਵਿਖੇ ਕਿਸਾਨ ਦੀ ਮੋਟਰ ’ਤੇ ਰਹਿੰਦੇ ਝੋਨਾ ਲਾਉਣ ਆਏ ਪ੍ਰਵਾਸੀ ਮਜ਼ਦੂਰ ਪਿਤਾ-ਪੁੱਤ ਨੇ ਮਿਲ ਕੇ ਸਾਥੀ ਮਜ਼ਦੂਰ ਦਾ ਲੱਕੜ ਦਾ ਵਾਰ ਕਰ ਕੇ ਕਤਲ ਕਰ ਦਿੱਤਾ | ਕਤਲ ਹੋਏ ਮਜ਼ਦੂਰ ਦੀ ਪਛਾਣ ਦਲਾਲ ਮੰਡਲ ਪੁੱਤਰ ਸ਼ਿਵ ਨੰਦ ਮੰਡਲ ਵਾਸੀ ਮਜੂਆ (ਪਲਾਸੀ) ਅਰਰੀਆ ਬਿਹਾਰ ਵਜੋਂ ਹੋਈ ਹੈ | ਬੀਤੀ ਦੇਰ ਰਾਤ ਵਾਪਰੀ ਇਸ ਵਾਰਦਾਤ ਤੋਂ ਬਾਅਦ ਅੱਜ ਦਸੂਹਾ ਪੁਲਸ ਨੇ ਮੌਤ ਦਾ ਸ਼ਿਕਾਰ ਹੋਏ ਮਜ਼ਦੂਰ ਦੇ ਪੁੱਤਰ ਸਤੀਸ਼ ਕੁਮਾਰ ਦੇ ਬਿਆਨ ਦੇ ਅਾਧਾਰ ’ਤੇ ਉਸ ਦੇ ਹੀ ਪਿੰਡ ਦੇ ਪੰਕਜ ਮੰਡਲ ਅਤੇ ਉਸ ਦੇ ਪਿਤਾ ਰਾਮਾ ਨੰਦ ਮੰਡਲ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ |

ਇਹ ਖ਼ਬਰ ਵੀ ਪੜ੍ਹੋ : ਮੂੰਗੀ ਕਾਸ਼ਤਕਾਰਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ

ਆਪਣੇ ਬਿਆਨ ’ਚ ਸਤੀਸ਼ ਨੇ ਦੱਸਿਆ ਕਿ ਉਸ ਦਾ ਪਿਤਾ ਅਤੇ ਭਰਾ ਬੰਬਬੰਬ ਕੁਮਾਰ ਉਕਤ ਮੁਲਜ਼ਮਾਂ ਅਤੇ ਹੋਰਨਾਂ ਪ੍ਰਵਾਸੀ ਮਜ਼ਦੂਰਾਂ ਨਾਲ ਝੋਨਾ ਲਾਉਣ ਆਏ ਸਨ ਅਤੇ ਪਿੰਡ ਇਬ੍ਰਾਹਿਮਪੁਰ ਵਾਸੀ ਕਿਸਾਨ ਮੁਖਤਿਆਰ ਸਿੰਘ ਪੁੱਤਰ ਧਰਮ ਸਿੰਘ ਦੀ ਲਾਵਾਲੀਸਾ ਸਥਿਤ ਜ਼ਮੀਨ ਦੀ ਮੋਟਰ ’ਤੇ ਇਕੱਠੇ ਰਹਿੰਦੇ ਸਨ | ਬੀਤੀ ਰਾਤ ਜਦੋਂ ਉਸ ਦੇ ਪਿਤਾ ਨੇ ਉਕਤ ਮੁਲਜ਼ਮਾਂ ਨੂੰ ਸ਼ਰਾਬ ਪੀਣ ਤੋਂ ਵਰਜਿਆ ਤਾਂ ਉਨ੍ਹਾਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੰਕਜ ਨੇ ਉਸ ਦੇ ਪਿਤਾ ਦੇ ਸਿਰ ’ਤੇ ਮੋਟੀ ਲੱਕੜ ਦਾ ਵਾਰ ਕਰ ਕੇ ਕਤਲ ਕਰ ਦਿੱਤਾ | ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ | ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ |

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਨਵਾਂ ਐਲਾਨ


Manoj

Content Editor

Related News