ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
Sunday, Jun 28, 2026 - 03:45 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਪਏ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਦਿਵਾਈ, ਉਥੇ ਹੀ ਇਕ ਮੰਦਭਾਗੀ ਖ਼ਬਰ ਵੀ ਸਾਹਮਣੇ ਆਈ ਹੈ। ਜਲੰਧਰ ਕੈਂਟ ਦੇ ਅਧੀਨ ਆਉਂਦੇ ਜਮਸ਼ੇਰ ਖਾਸ ਦੇ ਪਿੰਡ ਭੋੜੇਸਪਰਾਏ ਵਿਚ ਵੱਡਾ ਹਾਦਸਾ ਵਾਪਰ ਗਿਆ। ਇਥੇ ਹਨ੍ਹੇਰੀ-ਤੂਫ਼ਾਨ ਕਾਰਨ ਦਰੱਖ਼ਤ ਡਿੱਗਣ ਕਰਕੇ ਸੜਕ ਤੋਂ ਲੰਘ ਰਹੇ ਪਿਓ-ਧੀ ਦੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ।

ਇਹ ਵੀ ਪੜ੍ਹੋ: ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
ਮ੍ਰਿਤਕਾਂ ਦੀ ਪਛਾਣ ਕਸ਼ਮੀਰ ਉਰਫ਼ ਬਿੱਲਾ (40) ਅਤੇ ਉਸ ਦੀ ਬੇਟੀ ਸੋਨਾਲੀ (12) ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਮੁਤਾਬਕ ਸਵੇਰੇ ਚੱਲੀਆਂ ਤੇਜ਼ ਹਵਾਵਾਂ ਕਾਰਨ ਦਰੱਖ਼ਤ ਟੁੱਟ ਕੇ ਹੇਠਾਂ ਡਿੱਗਿਆ, ਜਿਸ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਿਓ-ਧੀ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ।



ਇਹ ਵੀ ਪੜ੍ਹੋ: ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
