ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ ਤੋੜਿਆ ਦਮ

Tuesday, Jun 09, 2026 - 10:13 AM (IST)

ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ ਤੋੜਿਆ ਦਮ

ਜਲੰਧਰ (ਸੋਨੂੰ ਮਹਾਜਨ) : ਇੱਥੇ ਫਗਵਾੜਾ ਹਾਈਵੇ 'ਤੇ ਉਸ ਵੇਲੇ ਚੀਕ-ਚਿਹਾੜਾ ਪੈ ਗਿਆ, ਜਦੋਂ ਭਿਆਨਕ ਹਾਦਸੇ ਦੌਰਾਨ ਪਿਓ ਅਤੇ ਮਾਸੂਮ ਧੀ ਦੀ ਮੌਤ ਹੋ ਗਈ, ਜਦੋਂ ਕਿ 2 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੁਖਬੀਰ ਸਿੰਘ ਵਾਸੀ ਹੁਸ਼ਿਆਰਪੁਰ ਅਤੇ ਉਸ ਦੀ ਧੀ ਦੇ ਤੌਰ 'ਤੇ ਕੀਤੀ ਗਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਆਪਣੀ ਧੀ ਅਤੇ ਪਤਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਗਵਾੜਾ ਵੱਲ ਆ ਰਿਹਾ ਸੀ। ਚੰਡੀਗੜ੍ਹ ਬਾਈਪਾਸ 'ਤੇ ਹਾਈਵੇਅ 'ਤੇ ਇਕ ਟਰੱਕ ਪੈਂਚਰ ਹੋਣ ਕਾਰਨ ਸੜਕ ਕਿਨਾਰੇ ਖੜ੍ਹਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਨੇ ਰਾਹ 'ਚ ਖੜ੍ਹੇ ਟਰੱਕ ਨੂੰ ਦੇਖ ਮੋਟਰਸਾਈਕਲ ਦੀ ਰਫ਼ਤਾਰ ਹੌਲੀ ਕਰ ਲਈ। ਇਸ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਇਕ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਸਵਾਰ ਸੁਖਬੀਰ ਸਿੰਘ, ਉਸ ਦੀ ਪਤਨੀ ਅਤੇ 7 ਸਾਲਾ ਮਾਸੂਮ ਧੀ ਟਰੱਕ ਹੇਠਾਂ ਜਾ ਡਿੱਗੇ ਅਤੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਪੁਹੰਚਾਇਆ ਗਿਆ, ਜਿੱਥੇ ਪਿਓ-ਧੀ ਦੀ ਮੌਤ ਹੋ ਗਈ, ਜਦੋਂ ਕਿ ਪਤਨੀ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਜਲੰਧਰ ਦੇ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਣ ਵਾਲੇ ਲਖਬੀਰ ਨੇ ਦੱਸਿਆ ਕਿ ਉਹ ਵੀ ਉਸੇ ਸਮੇਂ ਘਰ ਵਾਪਸ ਜਾ ਰਿਹਾ ਸੀ ਤਾਂ ਉਸ ਨੇ ਇਹ ਹਾਦਸਾ ਦੇਖਿਆ ਅਤੇ ਤੁਰੰਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News