ਕਹਿਰ ਓ ਰੱਬਾ: ਪਰਿਵਾਰ ਲਈ ਕਾਲ ਬਣੀ ਦੀਵਾਲੀ, ਪਿਓ-ਧੀ ਦੀ ਮੌਤ

Tuesday, Oct 21, 2025 - 06:16 PM (IST)

ਕਹਿਰ ਓ ਰੱਬਾ: ਪਰਿਵਾਰ ਲਈ ਕਾਲ ਬਣੀ ਦੀਵਾਲੀ, ਪਿਓ-ਧੀ ਦੀ ਮੌਤ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼, ਬਾਬਾ)- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਲਾਈਟਾਂ ਵਾਲਾ ਚੌਕ ਦੇ ਨਜ਼ਦੀਕ ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਿਓ-ਧੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕੂੰਟ ਜ਼ਿਲਾ ਗੁਰਦਾਸਪੁਰ ਆਪਣੀ ਬੇਟੀ ਤਰਨਪ੍ਰੀਤ ਕੌਰ (9) ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਰਚੋਵਾਲ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵੱਲ ਜਾ ਰਿਹਾ ਸੀ ਕਿ ਜਦ ਉਹ ਲਾਈਟਾਂ ਵਾਲਾ ਚੌਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਕੰਬਾਈਨ ਜੋ ਬਿਨਾਂ ਬਲੇਡ ਉਤਾਰੇ ਆ ਰਹੀ ਸੀ, ਦੇ ਨਾਲ ਟੱਕਰ ਹੋ ਗਈ, ਜਿਸ ਨਾਲ ਚਰਨਜੀਤ ਸਿੰਘ ਅਤੇ ਤਰਨਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਟੁੱਟਿਆ ਕਹਿਰ, ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ

ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਇਕ ਕੁੱਤਾ ਵੀ ਸੀ, ਜਿਸਦੀ ਵੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਅਤੇ ਐੱਸ. ਐੱਚ. ਓ. ਸ੍ਰੀ ਹਰਗੋਬਿੰਦਪੁਰ ਸਾਹਿਬ ਸੁਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਕੰਬਾਈਨ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News