ਪੰਜਾਬ: ਪਿਓ-ਧੀ ਦੀਆਂ ਸੜਕ 'ਤੇ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
Thursday, Nov 20, 2025 - 12:14 PM (IST)
ਗੁਰਦਾਸਪੁਰ (ਗੋਰਾਇਆ)- ਗੁਰਦਾਸਪੁਰ ਤੋਂ ਮੁਕੇਰੀਆਂ ਰੋਡ 'ਤੇ ਅੱਜ ਸਵੇਰੇ ਤੜਕਸਾਰ ਇੱਕ ਟਿੱਪਰ ਤੇ ਕਾਰ ਦੀ ਆਪਸ 'ਚ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੂਰਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਮੁਕੇਰੀਆ ਸਾਈਡ ਨੂੰ ਜਾ ਰਿਹਾ ਸੀ, ਤਾਂ ਇਸ ਦੌਰਾਨ ਮੁਕੇਰੀਆਂ ਤੋਂ ਗੁਰਦਾਸਪੁਰ ਸਾਈਡ ਨੂੰ ਇੱਕ ਟਿੱਪਰ ਆ ਗਿਆ ਜਿਸ ਕਾਰਨ ਅਚਾਨਕ ਦੋਵਾਂ ਦੀ ਆਪਸ ਵਿਚ ਟੱਕਰ ਹੋ ਗਈ ਅਤੇ ਵੱਡਾ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- ਅੱਜ ਤੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਇਸ ਦੌਰਾਨ ਕਾਰ 'ਚ ਇਕ ਪਰਿਵਾਰ ਦੇ ਸਵਾਰ ਚਾਰ ਲੋਕ ਸਵਾਰ ਸਨ, ਜਿੰਨਾ 'ਚੋਂ ਪਿਓ ਧੀ ਦੀ ਮੌਕੇ 'ਤੇ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ। ਉਧਰ ਪੁਰਾਣਾ ਸ਼ਾਲਾ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ, ਇਹ ਹੋਣਗੇ stoppage
