ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 28 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਪਿਉ-ਪੁੱਤ ਗ੍ਰਿਫ਼ਤਾਰ

11/13/2022 12:22:37 PM

ਅੰਮ੍ਰਿਤਸਰ (ਸਾਗਰ,ਜਸ਼ਨ)- ਅੰਮ੍ਰਿਤਸਰ ਪੁਲਸ ਨੇ ਨਸ਼ੇ ਦੇ ਸੌਦਾਗਰਾਂ ’ਤੇ ਸ਼ਿਕੰਜਾ ਕੱਸਦੇ ਹੋਏ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਕੁੱਲ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਕੀਮਤ 28 ਕਰੋੜ ਰੁਪਏ ਹੈ। ਇਹ ਕਾਰਵਾਈ ਸੀ. ਆਈ. ਏ. ਸਟਾਫ਼ ਅਤੇ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਸਾਂਝੇ ਤੌਰ ’ਤੇ ਕੀਤੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪਿਉ-ਪੁੱਤ ਹਨ ਅਤੇ ਪਿੰਡ ਰਾਊਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਸਨੀਕ ਹਨ।

ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਲੇਹ ਲੱਦਾਖ 'ਚ ਮੋਗਾ ਦਾ ਫ਼ੌਜੀ ਜਵਾਨ ਹੋਇਆ ਸ਼ਹੀਦ

ਪ੍ਰੈੱਸ ਕਾਨਫ਼ਰੰਸ ਦੌਰਾਨ ਪੁਲਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਪਿਉ-ਪੁੱਤ ਲੰਬੇ ਸਮੇਂ ਤੋਂ ਨਸ਼ੇ ਦੀ ਸਮੱਗਲਿੰਗ ਕਰ ਰਹੇ ਸਨ। ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਅਧੀਨ ਆਉਂਦੇ ਖੇਤਰਾਂ ’ਚ ਇਹ ਦੋਵੇਂ ਬਹੁਤ ਸਰਗਰਮ ਰਹੇ ਹਨ। ਇਹ ਦੋਵੇਂ ਸਮੱਗਲਰ ਕਿਸੇ ਹੋਰ ਸਮੱਗਲਰ ਨੂੰ ਹੈਰੋਇਨ ਸਪਲਾਈ ਕਰਨ ਲਈ ਕਾਰ ’ਚ ਆਏ ਸਨ। ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਕਤ ਕਾਰ ਵਿਚੋਂ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ 4 ਕਿਲੋ ਹੈਰੋਇਨ ਸੀ। ਇਸ ਤੋਂ ਇਲਾਵਾ ਕਾਰ ਵਿਚੋਂ ਸਾਢੇ 4 ਲੱਖ ਰੁਪਏ ਵੀ ਬਰਾਮਦ ਹੋਏ ਹਨ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲਸ ਰਿਮਾਂਡ ’ਤੇ ਲੈ ਕੇ ਉਨ੍ਹਾਂ ਦੇ ਪਿਛੋਕਡ਼ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਫਗਵਾੜਾ ਦੇ ਸਿਵਲ ਹਸਪਤਾਲ ’ਚ ਨੌਜਵਾਨ ਦੀ ਮੌਤ ਮਗਰੋਂ ਭੜਕਿਆ ਪਰਿਵਾਰ, ਡਾਕਟਰ ਦੀ ਕੀਤੀ ਕੁੱਟਮਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri