ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ ''ਤੇ ਪਿਓ-ਪੁੱਤ ਉੱਤੇ ਹਮਲਾ
Monday, Jul 20, 2026 - 12:17 PM (IST)
ਜਲੰਧਰ (ਸ. ਹ.)- ਓਲਡ ਜਵਾਹਰ ਨਗਰ 'ਚ ਪਾਰਕ ਨੇੜੇ ਗੇੜੀਆਂ ਮਾਰਨ ਅਤੇ ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਦਾ ਵਿਰੋਧ ਕਰਨ 'ਤੇ ਉਕਤ ਨੌਜਵਾਨਾਂ ਨੇ ਆਪਣੇ ਸਾਥੀਆਂ ਸਮੇਤ ਪਿਓ-ਪੁੱਤ ਉੱਤੇ ਹਮਲਾ ਕਰ ਦਿੱਤਾ। ਨੌਜਵਾਨ ਪਹਿਲਾਂ ਤਾਂ ਚਲੇ ਗਏ ਪਰ ਬਾਅਦ ਵਿਚ ਲਗਭਗ ਇਕ ਦਰਜਨ ਸਾਥੀਆਂ ਸਮੇਤ ਵਾਪਸ ਪਰਤੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਭੱਜ ਗਏ। ਮੁਲਜ਼ਮਾਂ ਦੇ ਵਾਹਨ ਅਤੇ ਖ਼ੁਦ ਨਕਾਬਪੋਸ਼ ਮੁਲਜ਼ਮ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਏ ਹਨ। ਦੋਵਾਂ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ

ਜਾਣਕਾਰੀ ਮੁਤਾਬਕ ਐਤਵਾਰ ਨੂੰ ਓਲਡ ਜਵਾਹਰ ਨਗਰ ਵਿਚ ਸਥਿਤ ਪਾਰਕ ਦੇ ਆਲੇ-ਦੁਆਲੇ ਕੁਝ ਨੌਜਵਾਨ ਗੇੜੀਆਂ ਮਾਰ ਰਹੇ ਸਨ। ਪਾਰਕ ਵਿਚ ਸੈਰ ਕਰ ਰਹੀਆਂ ਕੁੜੀਆਂ ਨਾਲ ਜਦੋਂ ਉਨ੍ਹਾਂ ਛੇੜਛਾੜ ਕਰਨੀ ਸ਼ੁਰੂ ਕੀਤੀ ਤਾਂ ਅਮਿਤ ਜੁਲਕਾ ਨੇ ਉਨ੍ਹਾਂ ਨੂੰ ਉੱਥੋਂ ਜਾਣ ਲਈ ਕਿਹਾ। ਦੋਸ਼ ਹੈ ਕਿ ਪਹਿਲਾਂ ਤਾਂ ਉਕਤ ਨੌਜਵਾਨ ਉੱਥੋਂ ਚਲੇ ਗਏ ਪਰ ਬਾਅਦ ਵਿਚ ਆਪਣੇ ਇਕ ਦਰਜਨ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਵਾਪਸ ਮੁੜ ਆਏ। ਮੁਲਜ਼ਮਾਂ ਨੇ ਆਉਂਦੇ ਹੀ ਅਮਿਤ ਜੁਲਕਾ ਅਤੇ ਉਨ੍ਹਾਂ ਦੇ ਬੇਟੇ 'ਤੇ ਹਮਲਾ ਕਰ ਦਿੱਤਾ।
ਆਲੇ-ਦੁਆਲੇ ਦੇ ਲੋਕ ਇਕੱਠੇ ਹੋਏ ਤਾਂ ਮੁਲਜ਼ਮ ਆਪਣੇ ਵਾਹਨਾਂ 'ਤੇ ਬੈਠ ਕੇ ਫ਼ਰਾਰ ਹੋ ਗਏ। ਇਨ੍ਹਾਂ ਵਿਚੋਂ ਕੁਝ ਨੌਜਵਾਨ ਨਕਾਬਪੋਸ਼ ਸਨ। ਆਲੇ-ਦੁਆਲੇ ਦੇ ਲੋਕਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਧਰ ਹਮਲਾ ਕਰਨ ਵਾਲੇ ਨੌਜਵਾਨ ਖ਼ੁਦ ਸ਼ਿਕਾਇਤ ਦੇਣ ਥਾਣਾ ਨਵੀਂ ਬਾਰਾਦਰੀ ਪਹੁੰਚ ਗਏ ਪਰ ਜਦੋਂ ਪੁਲਸ ਨੂੰ ਅਸਲੀਅਤ ਪਤਾ ਲੱਗੀ ਤਾਂ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ। ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
