ਜਲੰਧਰ : ਧੀ ਦੇ ਵਿਆਹ ਲਈ ਸਬਜੀ ਲੈਣ ਜਾ ਰਹੇ ਪਿਓ-ਪੁੱਤ ਦੀ ਦਰਦਨਾਕ ਮੌਤ, ਖੂਨ ਨਾਲ ਲਾਲ ਹੋ ਗਈ ਸੜਕ

06/12/2024 6:38:07 PM

ਜਲੰਧਰ (ਸੁਨੀਲ ਮਹਾਜਨ) : ਜਲੰਧਰ ਵਿਚ ਬੁੱਧਵਾਰ ਸਵੇਰੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਨੂੰ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਨਕੋਦਰ ਰੋਡ 'ਤੇ ਖਾਲਸਾ ਸਕੂਲ ਕੋਲ ਹੋਇਆ। ਦੋਵਾਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ। ਉਧਰ ਭਾਰਗੋ ਕੈਂਪ ਥਾਣਾ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੀ ਪਛਾਣ ਹੇਰਾਂ ਪਿੰਡ ਦੇ ਰਹਿਣ ਵਾਲੇ ਜਸਵੀਰ ਸਿੰਘ (42) ਅਤੇ ਕਰਮਨ ਸਿੰਘ (16) ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਨਵਾਂ ਮੋੜ, ਕੁਲਵਿੰਦਰ ਕੌਰ ਦਾ ਬਿਆਨ ਆਇਆ ਸਾਹਮਣੇ

PunjabKesari

ਜਸਵੀਰ ਸਿੰਘ ਦੇ ਜੀਜਾ ਮੋਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਧੀ ਦਾ ਵਿਆਹ ਸੀ। ਅਸੀਂ ਮਕਸੂਦਾਂ ਮੰਡੀਆਂ ਵਿਚ ਸਬਜੀ ਲੈਣ ਲਈ ਜਾਣਾ ਸੀ। ਮੈਂ ਮੋਟਰਸਾਈਕਲ 'ਤੇ ਥੋੜੀ ਅੱਗੇ ਨਿਕਲ ਗਿਆ। ਦੂਜੇ ਮੋਟਰਸਾਈਕਲ 'ਤੇ ਜਸਵੀਰ ਸਿੰਘ ਤੇ ਕਰਮਨ ਆ ਰਹੇ ਸਨ। ਕੁਝ ਦੂਰੀ 'ਤੇ ਜਾ ਕੇ ਜਸਵੀਰ ਨਹੀਂ ਆਇਆ ਤਾਂ ਉਸ ਨੇ ਕਾਲ ਕੀਤੀ ਪਰ ਕਿਸੇ ਨੇ ਕਾਲ ਨਹੀਂ ਚੁੱਕੀ ਤਾਂ ਉਸ ਨੇ ਪਿੰਡ ਫੋਨ ਕਰਕੇ ਕਿਹਾ ਕਿ ਜਸਵੀਰ ਅਤੇ ਕਰਮਨ ਫੋਨ ਨਹੀਂ ਚੁੱਕ ਰਹੇ ਹਨ। ਇਸ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ  'ਤੇ ਵਾਪਸ ਆਉਣ ਲੱਗਾ। ਇਸ ਦੌਰਾਨ ਜਦੋਂ ਖਾਲਸਾ ਸਕੂਲ ਡੰਪ ਕੋਲ ਪਹੁੰਚਿਆ ਤਾਂ ਉਸ ਨੂੰ ਹਾਦਸੇ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਉਸ ਨੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਵਿਆਹ ਵਾਲੇ ਘਰ ਵਿਚ ਕੋਹਰਾਮ ਮਚ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਪਿਓ ਪੁੱਤ ਦੀ ਲਾਸ਼ ਦੇ ਕਈ ਟੁੱਕੜੇ ਹੋ ਗਏ, ਅਤੇ ਟੁੱਕੜਿਆਂ ਨੂੰ ਲਿਫਾਫਿਆਂ ਵਿਚ ਇਕੱਠਾ ਕਰਨਾ ਪਿਆ। ਘਟਨਾ ਸਥਾਨ ਵਾਲੀ ਸੜਕ ਦੋਵਾਂ ਦੇ ਖੂਨ ਨਾਲ ਲਾਲ ਹੋ ਗਈ। ਪੁਲਸ ਨੇ ਪਹਿਲਾਂ ਸਾਰੇ ਅੰਗਾਂ ਨੂੰ ਇਕੱਠਾ ਕੀਤਾ, ਇਸ ਤੋਂ ਬਾਅਦ ਲਿਫਾਫੇ ਵਿਚ ਪਾ ਕੇ ਹਸਪਤਾਲ ਪਹੁੰਚਾਇਆ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਤਿੰਨ ਵਿਅਕਤੀਆਂ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News