ਕਾਰ ਦੀ ਲਪੇਟ ''ਚ ਆਉਣ ਨਾਲ ਪਿਉ-ਪੁੱਤਰ ਜ਼ਖਮੀ
Saturday, Oct 21, 2017 - 07:04 AM (IST)
ਬਟਾਲਾ, (ਸੈਂਡੀ)- ਬੀਤੇ ਕੱਲ ਕਾਰ ਦੀ ਲਪੇਟ 'ਚ ਆਉਣ ਨਾਲ ਪਿਉ-ਪੁੱਤਰ ਦੇ ਗੰਭੀਰ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਕੁਲਦੀਪ ਸਿੰਘ ਆਪਣੇ ਪਿਤਾ ਦੇ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਫਤਿਹਗੜ੍ਹ ਚੂੜੀਆਂ ਫਾਟਕ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਦੋਵੇਂ ਪਿਓ-ਪੁੱਤਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀ ਈ. ਐੱਮ. ਟੀ. ਰੁਪਿੰਦਰ ਸਿੰਘ ਅਤੇ ਪਾਇਲਟ ਗੁਰਭੇਜ ਸਿੰਘ ਨੇ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ। ਉਥੇ ਡਾਕਟਰਾਂ ਇਨ੍ਹਾਂ ਦੀ ਹਾਲਤ ਸੀਰੀਅਸ ਹੋਣ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ।
ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਦੀ ਅੱਜ ਸ਼ਾਦੀ ਸੀ ਅਤੇ ਉਹ ਆਪਣੇ ਪਿਤਾ ਦੇ ਨਾਲ ਬਾਜ਼ਾਰ ਸਾਮਾਨ ਲੈਣ ਜਾ ਰਿਹਾ ਹੈ ਪਰ ਹਾਦਸੇ ਦੌਰਾਨ ਦੋਵਾਂ ਦੀਆਂ ਲੱਤਾਂ ਟੁੱਟ ਗਈਆਂ।
