ਜ਼ੀਰਾ ਵਿਖੇ ਪੰਚਾਇਤੀ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਪਿਓ-ਪੁੱਤ ’ਤੇ ਚਲਾਈਆਂ ਗੋਲ਼ੀਆਂ

Sunday, Jul 03, 2022 - 08:37 PM (IST)

ਜ਼ੀਰਾ (ਰਾਜੇਸ਼ ਢੰਡ, ਗੁਰਮੇਲ)–ਤਹਿਸੀਲ ਜ਼ੀਰਾ ਅਧੀਨ ਆਉਂਦੇ ਪਿੰਡ ਬਹਿਕ ਗੁੱਜਰਾਂ ਵਿਖੇ ਗੋਲ਼ੀਆਂ ਚੱਲਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 6 ਬਾਏ ਨੇਮ ਵਿਅਕਤੀਆਂ ਸਮੇਤ 15-20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਦਲਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਬਹਿਕ ਗੁੱਜਰਾਂ ਨੇ ਦੱਸਿਆ ਕਿ ਉਸ ਦੀ ਪਿੰਡ ਬਹਿਕ ਗੁੱਜਰਾਂ ਵਿਖੇ 4 ਕਿੱਲੇ ਜ਼ਮੀਨ ਠੇਕੇ ’ਤੇ ਲਈ ਹੋਈ ਹੈ, ਜਿਸ ’ਚ ਝੋਨੇ ਦੀ ਫਸਲ ਬੀਜੀ ਹੋਈ ਹੈ। 2 ਜੁਲਾਈ ਨੂੰ ਉਹ ਆਪਣੇ ਪਿਤਾ ਨਾਲ ਬੈਲੇਰੋ ਗੱਡੀ ’ਚ ਜ਼ੀਰਾ ਸ਼ਹਿਰ ਨੂੰ ਜਾ ਰਿਹਾ ਸੀ, ਜਦ ਉਹ ਪਿੰਡ ਦੀ ਡਿਸਪੈਂਸਰੀ ਕੋਲ ਪੁੱਜੇ, ਜਿਥੇ ਬਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ, ਹਰਜੀਤ ਸਿੰਘ ਪੁੱਤਰ ਬਲਵੰਤ ਸਿੰਘ, ਜੰਗੀਰ ਸਿੰਘ ਪੁੱਤਰ ਜੋਗਿੰਦਰ ਸਿੰਘ, ਸੁਖਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀਆਨ ਪਿੰਡ ਬਹਿਕ ਗੁੱਜਰਾਂ, ਦਰਸ਼ਨ ਸਿੰਘ ਪੁੱਤਰ ਮਾਨ ਸਿੰਘ, ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬੂਟੇ ਵਾਲੀ ਅਤੇ 15-20 ਅਣਪਛਾਤੇ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਖੜ੍ਹੇ ਸਨ।

ਇਹ ਖ਼ਬਰ ਵੀ ਪੜ੍ਹੋ : ਖ਼ਾਲਿਸਤਾਨ ਦੇ ਨਾਅਰੇ ਲਿਖ ਕੇ ਦਹਿਸ਼ਤ ਫੈਲਾਉਣ ਵਾਲੀ ਰਿਸ਼ਤੇਦਾਰਾਂ ਦੀ ਜੁੰਡਲੀ ਗ੍ਰਿਫ਼ਤਾਰ

ਸੁਖਜੀਤ ਸਿੰਘ ਨੇ ਲਲਕਾਰਾ ਮਾਰਿਆ ਤਾਂ ਹਰਜੀਤ ਸਿੰਘ ਨੇ ਦਸਤੀ 12 ਬੋਰ ਬੰਦੂਕ ਦਾ ਫਾਇਰ ਪਿਓ-ਪੁੱਤ ’ਤੇ ਕੀਤਾ, ਜੋ ਗੱਡੀ ਦੀ ਕੰਡਕਟਰ ਸਾਈਡ ਬਾਰੀ ਨੇੜੇ ਲੱਗਾ। ਜੰਗੀਰ ਸਿੰਘ ਨੇ ਦੋਸਤੀ ਪਿਸਤੌਲ ਦਾ ਫਾਇਰ ਕੀਤਾ, ਜੋ ਗੱਡੀ ਦੀ ਪਿਛਲੀ ਬਾਰੀ ’ਤੇ ਲੱਗਾ ਤੇ ਬਲਵੰਤ ਸਿੰਘ ਨੇ 12 ਬੋਰ ਬੰਦੂਕ ਦਾ ਫਾਇਰ ਕੀਤਾ, ਜੋ ਉਸ ਦੇ ਖੱਬੇ ਮੋਢੇ ’ਤੇ ਲੱਗਾ ਤਾਂ ਉਸ ਦੇ ਪਿਤਾ ਨੇ ਗੱਡੀ ਭਜਾ ਲਈ ਤੇ ਪੁਲਸ ਨੂੰ ਫੋਨ ਕਰ ਦਿੱਤਾ। ਇਸ ਦੌਰਾਨ ਮੌਕੇ ’ਤੇ ਪੁਲਸ ਆ ਗਈ ਤਾਂ ਪੁਲਸ ਦੇ ਆਉਣ ਤੋਂ ਪਹਿਲਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਨਵਾਂ ਐਲਾਨ


Manoj

Content Editor

Related News