ਪੰਜਾਬ ''ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
Tuesday, Aug 04, 2026 - 06:24 PM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਲੀਲਾ ਭਵਨ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮਾਮੂਲੀ ਗੱਲ ਤੋਂ ਹੋਈ ਤਕਰਾਰ ਕਾਰਣ ਗੋਲੀਆਂ ਚੱਲ ਗਈਆਂ। ਦਰਅਸਲ ਕਾਰ ਲਾਈਫ ਨਾਮ ਦੇ ਸ਼ੋਅਰੂਮ ਦੇ ਮਾਲਕ ਅਤੇ ਉਸਦੇ ਬੇਟੇ ਨਾਲ ਅਰਬਨ ਸਟੇਟ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਮਾਮੂਲੀ ਕਾਰ ਪਾਰਕਿੰਗ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਵਿਚ ਗੱਲ ਗੋਲੀਬਾਰੀ ਤੱਕ ਪਹੁੰਚ ਗਈ। ਮੁਲਜ਼ਮ ਵੱਲੋਂ ਸ਼ੋਅਰੂਮ 'ਤੇ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ ਸ਼ੋਅਰੂਮ ਮਾਲਕ ਸੁਸ਼ੀਲ ਗੋਇਲ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਜਦਕਿ ਉਨ੍ਹਾਂ ਦਾ ਪੁੱਤਰ ਵਾਲ-ਵਾਲ ਬਚ ਗਿਆ, ਜ਼ਖਮੀ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ : ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
ਜਾਣਕਾਰੀ ਮੁਤਾਬਕ ਇਹ ਤਕਰਾਰ ਸ਼ੋਅਰੂਮ ਦੇ ਅੱਗੇ ਗੱਡੀ ਲਗਾਉਣ ਨੂੰ ਲੈ ਕੇ ਹੋਈ ਸੀ ਅਤੇ ਬਾਅਦ ਵਿਚ ਇਸ ਨੇ ਹਿੰਸਕ ਰੂਪ ਧਾਰਨ ਕਰ ਲਿਆ। ਇਸ ਸਬੰਧੀ ਜ਼ਖਮੀ ਵਿਅਕਤੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਦੂਜੇ ਪਾਸੇ ਪੁਲਸ ਨੇ ਜ਼ਖਮੀ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
