ਦੁੱਖਦਾਇਕ ਖ਼ਬਰ : ਧੀ ਨੂੰ ਵਿਆਹ ਕੇ ਤੀਜੇ ਦਿਨ ਕਰਜ਼ਾਈ ਪਿਓ ਨੇ ਲਿਆ ਫਾਹਾ

Saturday, Oct 16, 2021 - 08:26 PM (IST)

ਭਵਾਨੀਗੜ੍ਹ (ਵਿਕਾਸ) : ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਨਾਗਰਾ ਦੇ ਇਕ ਕਿਸਾਨ ਭਗਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਭਗਵੰਤ ਸਿੰਘ ਨੇ ਹਾਲੇ ਦੋ ਦਿਨ ਪਹਿਲਾਂ ਹੀ ਆਪਣੀ ਧੀ ਦੇ ਹੱਥ ਪੀਲੇ ਕਰਕੇ ਉਸਨੂੰ ਆਪਣੇ ਸਹੁਰੇ ਘਰ ਤੋਰਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਤੇ ਇਕਾਈ ਨਾਗਰਾ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਵਾਸੀ ਨਾਗਰਾ ਉਗਰਾਹਾਂ ਜਥੇਬੰਦੀ ਨਾਲ ਸਬੰਧਤ ਸੀ, ਜਿਸ ਦੀ ਪਤਨੀ ਦੀ 4-5 ਸਾਲ ਪਹਿਲਾਂ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ ਅਤੇ ਹੁਣ ਉਹ ਆਪਣੀ ਇੱਕ ਧੀ ਤੇ ਪੁੱਤ ਨਾਲ ਰਹਿ ਰਿਹਾ ਸੀ। ਉਸ ਕੋਲ ਜੋ ਕੁੱਝ ਜ਼ਮੀਨ ਸੀ, ਉਹ ਵੀ ਵਿਕ ਚੁੱਕੀ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਭਗਵੰਤ ਸਿੰਘ ਨੇ ਲੰਘੀ 13 ਅਕਤੂਬਰ ਨੂੰ ਆਪਣੀ ਧੀ ਦਾ ਵਿਆਹ ਕੀਤਾ। ਭਗਵੰਤ ਸਿੰਘ ਦੇ ਸਿਰ ਕਰੀਬ 5 ਲੱਖ ਰੁਪਏ ਦਾ ਕਰਜਾ ਸੀ, ਜਿਸ ਕਰਕੇ ਉਹ ਅਕਸਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ : ਸਿੰਘੂ ਬਾਰਡਰ 'ਤੇ ਕਤਲ ਕੀਤੇ ਲਖਬੀਰ ਦੀ ਪਤਨੀ ਦਾ ਦਾਅਵਾ, ਮੇਰਾ ਪਤੀ ਗੁਰੂ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ

ਬੀਤੀ ਸ਼ਾਮ ਆਪਣੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਉਸਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਪਿੰਡ ਵਿਖੇ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕਿਸਾਨ ਜਥੇਬੰਦੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਸਰਕਾਰ ਤੋਂ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਅਤੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਦੁੱਖਦਾਇਕ : ਡੇਂਗੂ ਕਾਰਨ 13 ਸਾਲਾ ਬੱਚੇ ਦੀ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News