ਧੀ ਦੀ ''ਲਵ ਮੈਰਿਜ'' ਕਾਰਨ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ''ਚ ਧੀ ਦੇ ਸਹੁਰਿਆਂ ਬਾਰੇ ਕੀਤੇ ਵੱਡੇ ਖ਼ੁਲਾਸੇ

Sunday, Jul 21, 2024 - 07:11 PM (IST)

ਧੀ ਦੀ ''ਲਵ ਮੈਰਿਜ'' ਕਾਰਨ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ''ਚ ਧੀ ਦੇ ਸਹੁਰਿਆਂ ਬਾਰੇ ਕੀਤੇ ਵੱਡੇ ਖ਼ੁਲਾਸੇ

ਜਲੰਧਰ (ਸੋਨੂੰ)- ਜਲੰਧਰ ਦੇ ਮਕਸੂਦਾ ਥਾਣੇ ਅਧੀਨ ਆਉਂਦੀ ਧੀਰ ਕਾਲੋਨੀ 'ਚ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਕਤ ਵਿਅਕਤੀ ਨੇ ਸੁਸਾਈਡ ਨੋਟ 'ਚ ਆਪਣੀ ਬੇਟੀ ਦੇ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੀ ਗੱਲ ਲਿਖੀ ਹੈ। ਮ੍ਰਿਤਕ ਦੀ ਪਛਾਣ ਨਵਲ ਕਿਸ਼ੋਰ ਉਪਾਧਿਆਏ ਦੇ ਰੂਪ ਵਿਚ ਹੋਈ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ

ਮ੍ਰਿਤਕ ਦੇ ਬੇਟੇ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦੀ ਭੈਣ ਨੇ ਕਿਸੇ ਨਾਲ ਆਪਣੀ ਮਰਜ਼ੀ ਨਾਲ ਵਿਆਹ ਕਰ ਲਿਆ ਸੀ ਪਰ ਕੁਝ ਦਿਨਾਂ ਵਿਚ ਭੈਣ ਦਾ ਫੋਨ ਆਇਆ ਕਿ ਉਸ ਨੂੰ ਸਹੁਰੇ ਪਰਿਵਾਰ ਵਾਲੇ ਤੰਗ-ਪਰੇਸ਼ਾਨ ਕਰ ਰਹੇ ਹਨ। ਜਿਸ ਤੋਂ ਬਾਅਦ ਭੈਣ ਪੇਕੇ ਘਰ ਆ ਕੇ ਰਹਿਣ ਲੱਗ ਗਈ।

PunjabKesari

ਬੀਤੀ ਰਾਤ ਵੀ ਭੈਣ ਦੇ ਸਹੁਰੇ ਪਰਿਵਾਰ ਵਾਲੇ ਘਰ ਆਏ ਅਤੇ ਪਿਤਾ ਨਾਲ ਕੁੱਟਮਾਰ ਕਰਨ ਲੱਗੇ। ਇਸੇ ਤੋਂ ਦੁਖੀ ਹੋ ਕੇ ਪਿਤਾ ਨੇ ਖ਼ੁਦਕੁਸ਼ੀ ਕਰ ਲਈ। ਤਿੰਨ ਪੰਨਿਆਂ ਦੇ ਲਿਖੇ ਗਏ ਸੁਸਾਈਡ ਨੋਟ ਵਿਚ ਪਿਤਾ ਨੇ ਭੈਣ ਦੇ ਸਹੁਰੇ ਪਰਿਵਾਰ ਵਾਲਿਆਂ ਦੇ ਨਾਂ ਲਿਖੇ ਹਨ। ਉਥੇ ਹੀ ਦੂਜੇ ਪਾਸੇ ਪੁਲਸ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। 

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ- ਦੂਜੀ ਜਮਾਤ ਦੀ ਬੱਚੀ ਨੂੰ ਖੇਤਾਂ 'ਚ ਲਿਜਾ ਕੀਤਾ ਸ਼ਰਮਨਾਕ ਕਾਰਾ, ਮੌਕੇ 'ਤੇ ਪੁੱਜੇ ਲੋਕ ਤਾਂ ਹੋਇਆ...


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News