ਹੈਵਾਨ ਬਣਿਆ ਪਿਓ, ਧੀ ਨੂੰ ਕਰੰਟ ਲਗਾ ਕੇ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ

Monday, Aug 14, 2023 - 03:06 PM (IST)

ਹੈਵਾਨ ਬਣਿਆ ਪਿਓ, ਧੀ ਨੂੰ ਕਰੰਟ ਲਗਾ ਕੇ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ

ਅੰਮ੍ਰਿਤਸਰ/ਇਸਲਾਮਾਬਾਦ (ਕੱਕੜ)-ਪਾਕਿਸਤਾਨ ਦੇ ਖੈਬਰ ਪਖ਼ਤੂਨਖਵਾ ਜ਼ਿਲ੍ਹੇ ’ਚ ਇਕ ਵਿਅਕਤੀ ਵੱਲੋਂ ਆਪਣੀ ਨਾਬਾਲਗ ਧੀ ਦਾ ਕਤਲ ਕਰਨ ਦਾ ਘਿਨੌਣਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਕੁੜੀ ਨੂੰ ਮਾਰਨ ਤੋਂ ਪਹਿਲਾਂ ਉਸ ਦੇ ਪਿਓ ਨੇ ਉਸ ਨੂੰ ਬਿਜਲੀ ਦਾ ਕਰੰਟ ਲਾਇਆ ਅਤੇ ਉਸ ਨਾਲ ਜਬਰ-ਜ਼ਿਨਾਹ ਕਰਨ ਮਗਰੋਂ ਸਰੀਰਕ ਕੁੱਟਮਾਰ ਵੀ ਕੀਤੀ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਦਾ ਨਾਂ ਜ਼ਹੂਰ ਹੈ ਅਤੇ ਉਸ ਨੇ ਦੋ ਵਿਆਹ ਕੀਤੇ ਹਨ। ਨਾਬਾਲਗ ਪੀੜਤ ਕੁੜੀ ਦੀ ਮਾਂ ਨੇ ਆਪਣੇ ਪਤੀ ਤੋਂ ਵੱਖ ਹੋ ਕੇ ਕਿਸੇ ਹੋਰ ਨਾਲ ਵਿਆਹ ਕਰਵਾ ਲਿਆ ਸੀ ਅਤੇ ਉਕਤ ਵਿਅਕਤੀ ਨੇ ਆਪਣੀ ਧੀ ਦਾ ਉਸ ਸਮੇਂ ਕਤਲ ਕੀਤਾ ਜਦੋਂ ਨਾਬਾਲਗ ਕੁੜੀ ਦਾ ਦਾਦਾ ਘਰੋਂ ਬਾਹਰ ਗਿਆ ਹੋਇਆ ਸੀ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ- ਰੋਪੜ 'ਚ ਵੱਡੀ ਵਾਰਦਾਤ: ਬੇਸਹਾਰਾ ਗਾਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਿਅਕਤੀ ਦਾ ਸੂਏ ਮਾਰ ਕੇ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News