ਪਿਓ ਨੇ ਮਾਸੂਮ ਬੱਚੇ ਸਮੇਤ ਰੇਲ ਗੱਡੀ ਅੱਗੇ ਮਾਰੀ ਛਾਲ, ਪਿਤਾ ਦੀ ਮੌਕੇ ''ਤੇ ਮੌਤ, ਜਾਂਚ ''ਚ ਜੁਟੀ ਪੁਲਸ

Saturday, Dec 02, 2023 - 08:41 PM (IST)

ਪਿਓ ਨੇ ਮਾਸੂਮ ਬੱਚੇ ਸਮੇਤ ਰੇਲ ਗੱਡੀ ਅੱਗੇ ਮਾਰੀ ਛਾਲ, ਪਿਤਾ ਦੀ ਮੌਕੇ ''ਤੇ ਮੌਤ, ਜਾਂਚ ''ਚ ਜੁਟੀ ਪੁਲਸ

ਬਠਿੰਡਾ (ਸੁਖਵਿੰਦਰ) : ਪਟਿਆਲਾ ਰੇਲਵੇ ਲਾਈਨਾਂ ’ਤੇ ਪਿਤਾ ਨੇ ਆਪਣੇ ਮਾਸੂਮ ਬੱਚੇ ਸਮੇਤ ਰੇਲ ਗੱਡੀ ਅੱਗੇ ਛਾਲ ਮਾਰ ਦਿੱਤੀ। ਇਸ ਦੌਰਾਨ ਪਿਤਾ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ਵਿੱਚ ਹਸਪਤਾਲ 'ਚ ਮੌਤ ਹੋ ਗਈ। ਜੀਆਰਪੀ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਆਨਲਾਈਨ ਟੈਂਡਰਿੰਗ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ETO ਦਾ ਅਹਿਮ ਬਿਆਨ, ਜਾਣੋ ਕੀ ਕਿਹਾ

ਜਾਣਕਾਰੀ ਅਨੁਸਾਰ ਇਹ ਘਟਨਾ ਸਥਾਨਕ ਦੀਪਨਗਰ ਪਟਿਆਲਾ ਰੇਲਵੇ ਫਾਟਕ ਨੇੜੇ ਵਾਪਰੀ, ਜਿੱਥੇ ਰੇਲਵੇ ਲਾਈਨਾਂ ’ਤੇ ਪਿਤਾ ਨੇ ਆਪਣੇ 3 ਸਾਲਾ ਮਾਸੂਮ ਬੱਚੇ ਨਾਲ ਰੇਲ ਗੱਡੀ ਅੱਗੇ ਛਾਲ ਮਾਰ ਦਿੱਤੀ। ਸੂਚਨਾ ਮਿਲਣ ’ਤੇ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਸੰਸਥਾ ਦੇ ਵਰਕਰ ਹਰਬੰਸ ਸਿੰਘ ਮੌਕੇ ’ਤੇ ਪਹੁੰਚੇ ਅਤੇ ਗੰਭੀਰ ਹਾਲਤ ’ਚ ਬੱਚੇ ਨੂੰ ਏਮਜ਼ ਅਤੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਬੱਚੇ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਮਨੀ ਪੁੱਤਰ ਪ੍ਰਦੀਪ ਕੁਮਾਰ ਵਾਸੀ ਦੀਪ ਨਗਰ ਵਜੋਂ ਹੋਈ। ਪੁਲਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News