ਪਿਤਾ ਦੇ ਆਖਰੀ ਬੋਲ ''ਮੈਂ ਹੁਣ ਪਿੰਡ ''ਚ ਸਿਰ ਚੁੱਕ ਕੇ ਤੁਰਨ ਦੇ ਯੋਗ ਨਹੀਂ ਰਿਹਾ, ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ''

Monday, Apr 15, 2024 - 06:20 PM (IST)

ਪਿਤਾ ਦੇ ਆਖਰੀ ਬੋਲ ''ਮੈਂ ਹੁਣ ਪਿੰਡ ''ਚ ਸਿਰ ਚੁੱਕ ਕੇ ਤੁਰਨ ਦੇ ਯੋਗ ਨਹੀਂ ਰਿਹਾ, ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ''

ਜਗਰਾਓਂ : ਪਿੰਡ ਬਰਸਾਲ ਵਿਖੇ ਇਕ ਲੜਕੀ ਆਪਣੇ ਪ੍ਰੇਮੀ ਨਾਲ ਘਰੋਂ ਫਰਾਰ ਹੋ ਗਈ, ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਉਸ ਨੇ ਆਪਣੇ ਰਿਸ਼ਤੇਦਾਰ ਦੇ ਘਰ ਗਈ ਪਤਨੀ ਨੂੰ ਫ਼ੋਨ ਕਰਕੇ ਕਿਹਾ ਕਿ ਉਹ ਹੁਣ ਸਿਰ ਉੱਚਾ ਕਰਕੇ ਪਿੰਡ ਵਿਚ ਤੁਰਨ ਦੇ ਯੋਗ ਨਹੀਂ ਰਿਹਾ। ਉਹ ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ ਕਿਉਂਕਿ ਉਸ ਦੀ ਧੀ ਨੂੰ ਭਜਾਉਣ ਵਾਲਿਆਂ ਨੇ ਉਸ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਾਰਨ ਉਹ ਦੁਨੀਆਂ ਨੂੰ ਅਲਵਿਦਾ ਕਹਿ ਕੇ ਇੱਥੋਂ ਜਾ ਰਿਹਾ ਹੈ।  ਜਦੋਂ ਤੱਕ ਪਤੀ ਦੇ ਸੱਦੇ 'ਤੇ ਪਤਨੀ ਆਪਣੀ ਭਰਜਾਈ ਨਾਲ ਘਰ ਪਹੁੰਚੀ, ਉਦੋਂ ਤੱਕ ਉਸ ਦਾ ਪਤੀ ਫਾਹਾ ਲੈ ਕੇ ਇਸ ਦੁਨੀਆ ਤੋਂ ਚਲਾ ਗਿਆ ਸੀ।  

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਲਈ ਖ਼ਤਰੇ ਦੀ ਘੰਟੀ

ਫਿਲਹਾਲ ਪੁਲਸ ਨੇ ਇਸ ਮਾਮਲੇ 'ਚ ਪ੍ਰੇਮੀ ਨਾਲ ਫਰਾਰ ਹੋਈ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਲੜਕੀ ਦੇ ਪ੍ਰੇਮੀ, ਪ੍ਰੇਮੀ ਦੀ ਮਾਂ, ਪ੍ਰੇਮੀ ਦੀ ਭੈਣ ਅਤੇ ਉਸ ਦੇ ਜੀਜਾ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਜੋ ਬਾਅਦ 'ਚ ਪ੍ਰੇਮੀ ਦੀ ਭੈਣ ਅਤੇ ਜੀਜਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਚੋਣ ਜ਼ਾਬਤਾ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਸ਼ਰੇਆਮ ਭਰੇ ਬਾਜ਼ਾਰ 'ਚ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News