ਬਠਿੰਡਾ 'ਚ ਪਿਓ ਨੇ 23 ਸਾਲਾ ਧੀ ਦਾ ਕਤਲ ਕਰਨ ਤੋਂ ਬਾਅਦ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Sunday, Aug 13, 2017 - 01:21 PM (IST)
ਬਠਿੰਡਾ (ਅਮਿਤ) : ਬਠਿੰਡਾ ਦੇ ਪਰਸ਼ੂਰਾਮ ਨਗਰ ਵਿਚ ਸਥਿਤ ਇਕ ਪਿਤਾ ਨੇ ਆਪਣੀ 23 ਸਾਲਾ ਧੀ ਦਾ ਕਤਲ ਕਰਕੇ ਫਾਹਾ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲੜਕੀ ਅਤੇ ਪਿਤਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਤਾ ਵਲੋਂ ਧੀ ਦਾ ਕਤਲ ਕਿਉਂ ਕੀਤਾ ਗਿਆ ਇਸ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ।
