ਕਲਯੁਗੀ ਪਿਓ ਨੇ ਮਾਸੂਮ ਧੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ! ਮਾਂ ਨੇ ਪੁਲਸ ਨੂੰ ਕੀਤੀ ਸ਼ਿਕਾਇਤ
Friday, May 30, 2025 - 04:05 PM (IST)

ਲੁਧਿਆਣਾ (ਪੰਕਜ): ਸ਼ਿਮਲਾਪੁਰੀ ਪੁਲਸ ਨੇ ਆਪਣੀ ਹੀ ਮਾਸੂਮ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਕਲਯੁਗੀ ਪਿਓ ਨਿਸ਼ਾਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਬੱਚੀ ਦੀ ਮਾਂ ਨੇ ਸ਼ਿਕਾਇਤ ਦਿੰਦਿਆਂ ਦੋਸ਼ ਲਗਾਇਆ ਸੀ ਕਿ ਉਹ ਆਪਣੇ ਪਤੀ ਤੋਂ ਵੱਖਰੀ ਆਪਣੇ ਪੇਕੇ ਘਰ ਰਹਿੰਦੀ ਹੈ ਤੇ ਉਸ ਦੀ ਧੀ ਪਿਤਾ ਦੇ ਕੋਲ ਰਹਿੰਦੀ ਹੈ। ਉਸ ਨੇ ਦੱਸਿਆ ਕਿ 25 ਮਈ ਨੂੰ ਮੁਲਜ਼ਮ ਨਿਸ਼ਾਨ ਸਿੰਘ ਨੇ ਬੱਚੀ ਦੇ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਕੁੱਟਮਾਰ ਕੀਤੀ। ਪੁਲਸ ਨੇ ਮੁਲਜ਼ਮ ਪਿਤਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਰੱਦ ਹੋ ਗਈਆਂ ਛੁੱਟੀਆਂ! ਜਾਣੋ ਕਿਉਂ ਲਿਆ ਗਿਆ ਫ਼ੈਸਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8