ਦੁਖਦ ਘਟਨਾ, ਚਾਰ ਧੀਆਂ ਦੇ ਪਿਓ ਦੀ ਹਾਦਸੇ ''ਚ ਮੌਤ, ਮਾਂ ਪਹਿਲਾਂ ਹੀ ਛੁੱਡ ਚੁੱਕੀ ਦੁਨੀਆ
Saturday, Sep 13, 2025 - 05:01 PM (IST)

ਅਬੋਹਰ (ਸੁਨੀਲ) : ਨੇੜਲੇ ਪਿੰਡ ਢਾਬਾ ਕੋਕਰੀਆਂ ਵਾਸੀ ਅਤੇ ਚਾਰ ਧੀਆਂ ਦੇ ਪਿਤਾ ਦੀ ਬੀਤੀ ਰਾਤ ਇਕ ਬੇਸਹਾਰਾ ਪਸ਼ੂ ਨਾਲ ਟਕਰਾਉਣ ਤੋਂ ਬਾਅਦ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਬੀਤੀ ਦੇਰ ਰਾਤ ਸਥਾਨਕ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ। ਸ਼ਨੀਵਾਰ ਸਵੇਰੇ ਸਦਰ ਪੁਲਸ ਸਟੇਸ਼ਨ ਨੇ ਮ੍ਰਿਤਕ ਦੇ ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ। ਇਸ ਘਟਨਾ ਦੀ ਸਭ ਤੋਂ ਦੁਖਦਾਈ ਗੱਲ ਇਹ ਸੀ ਕਿ ਮ੍ਰਿਤਕ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਲਾਗੇ ਫਟ ਗਿਆ ਬੱਦਲ, ਹੋਇਆ ਭਾਰੀ ਨੁਕਸਾਨ
ਜਾਣਕਾਰੀ ਅਨੁਸਾਰ ਲਗਭਗ 35 ਸਾਲਾ ਅੰਗਰੇਜ਼ ਸਿੰਘ ਪੁੱਤਰ ਕਿੱਕਰ ਸਿੰਘ, ਜੋ ਕਿ ਇਕ ਦਿਹਾੜੀਦਾਰ ਮਜ਼ਦੂਰ ਸੀ, ਬੀਤੀ ਰਾਤ ਆਪਣੇ ਮੋਟਰਸਾਈਕਲ ’ਤੇ ਪਿੰਡ ਬੱਲੂਆਣਾ ਤੋਂ ਆਪਣੇ ਪਿੰਡ ਵਾਪਸ ਆ ਰਿਹਾ ਸੀ, ਜਦੋਂ ਬੱਲੂਆਣਾ ਤੋਂ ਕੁਝ ਦੂਰੀ ’ਤੇ ਅਚਾਨਕ ਇਕ ਪਸ਼ੂ ਸੜਕ ’ਤੇ ਆ ਗਿਆ ਅਤੇ ਉਹ ਉਸ ਨਾਲ ਟਕਰਾ ਗਿਆ ਅਤੇ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਸੂਚਨਾ ਮਿਲਣ ’ਤੇ ਮ੍ਰਿਤਕ ਦਾ ਛੋਟਾ ਭਰਾ ਅਤੇ ਪਿੰਡ ਦੀ ਪੰਚਾਇਤ ਵੀ ਹਸਪਤਾਲ ਪਹੁੰਚ ਗਈ। ਇਸ ਘਟਨਾ ਦਾ ਦੁਖਦਾਈ ਪਹਿਲੂ ਇਹ ਹੈ ਕਿ ਮ੍ਰਿਤਕ ਅੰਗਰੇਜ਼ ਆਪਣੀਆਂ ਚਾਰ ਧੀਆਂ ਅਤੇ ਆਪਣੇ ਛੋਟੇ ਭਰਾ ਦਾ ਪਾਲਣ-ਪੋਸ਼ਣ ਕਰਦਾ ਸੀ ਕਿਉਂਕਿ ਉਸ ਦਾ ਛੋਟਾ ਭਰਾ ਵੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੈ। ਉਸ ਦੀਆਂ ਚਾਰ ਧੀਆਂ ਵੀ ਨਾਬਾਲਿਗ ਹਨ। ਇਸ ਤੋਂ ਇਲਾਵਾ ਅੰਗਰੇਜ਼ ਦੀ ਪਤਨੀ ਦੀ 10 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੇ ਆਪਣੇ ਮਾਤਾ-ਪਿਤਾ ਨਹੀਂ ਹਨ। ਅਜਿਹੀ ਸਥਿਤੀ ’ਚ ਇਸ ਹਾਦਸੇ ’ਚ ਬੱਚੇ ਅਨਾਥ ਹੋ ਗਏ। ਪਿੰਡ ਵਾਸੀਆਂ ਅਤੇ ਪੰਚਾਇਤ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਸਰਕਾਰ ਤੋਂ ਉਸ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖ ਬਾਣੀ, ਲਗਾਤਾਰ ਚਾਰ ਦਿਨ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e