ਪਸ਼ੂ ਨੂੰ ਬਚਾਉਂਦਿਆਂ ਕਾਰ ਦਰੱਖ਼ਤ ਨਾਲ ਟਕਰਾਈ, ਪਿਓ ਦੀ ਹੋਈ ਮੌਤ, ਪੁੱਤ ਗੰਭੀਰ ਜ਼ਖ਼ਮੀ
Wednesday, Feb 08, 2023 - 09:18 PM (IST)
ਗਿੱਦੜਬਾਹਾ (ਜ.ਬ.)- ਅੱਜ ਦੁਪਹਿਰ ਕੋਟਭਾਈ-ਛਤਿਆਣਾ ਰੋਡ ’ਤੇ ਕੋਠੇ ਦਸਮੇਸ਼ ਨਗਰ ਦੇ ਨਜ਼ਦੀਕ ਇਕ ਬਲੈਰੋ ਗੱਡੀ ਬੇਸਹਾਰਾ ਪਸ਼ੂ ਨੂੰ ਬਚਾਉਂਦਿਆਂ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਜਾ ਟਕਰਾਈ, ਜਿਸ ਦੇ ਨਤੀਜੇ ਵਜੋਂ ਕਾਰ ਸਵਾਰ ਬਲਰਾਜ ਸਿੰਘ (65) ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕਾਉਣੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਦਾ ਪੁੱਤਰ ਸ਼ੇਰਬਾਜ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਨਿੱਜੀ ਵਾਹਨ ਰਾਹੀਂ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਰੈਫ਼ਰ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘ ਨੇ ਜਿਸ ਕੁੜੀ ਦੀ ਬਚਾਈ ਇੱਜ਼ਤ, ਓਹੀ ਕਰ ਗਈ ਅਜਿਹਾ ਕਾਰਾ, ਜਾਣ ਕੇ ਉੱਡ ਜਾਣਗੇ ਹੋਸ਼
ਥਾਣਾ ਕੋਟਭਾਈ ਦੇ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਬਲਰਾਜ ਸਿੰਘ ਦੀ ਲਾਸ਼ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।