ਪੁੱਤ ਦਾ ਮੈਰਿਜ ਪੈਲੇਸ ਵੇਖਣ ਆਏ ਪਿਓ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
Sunday, Jun 23, 2024 - 04:12 PM (IST)

ਭਵਾਨੀਗੜ੍ਹ (ਵਿਕਾਸ ਮਿੱਤਲ)- ਨੇੜਲੇ ਪਿੰਡ ਨਾਗਰਾ ਵਿਖੇ ਇਕ ਮੈਰਿਜ ਪੈਲੇਸ ਦੇ ਬਾਹਰ ਖੜ੍ਹੇ ਪੈਲੇਸ ਮਾਲਕ ਦੇ ਪਿਤਾ ਨੂੰ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਘਟਨਾ 'ਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ 'ਚ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਬੰਟੀ ਰੋਮਾਣਾ ਨੇ ਚਰਨਜੀਤ ਬਰਾੜ ਨੂੰ ਦੱਸਿਆ ਟਟੀਰੀ, ਦਿੱਤਾ ਤਮਾਮ ਦੋਸ਼ਾਂ ਦਾ ਜਵਾਬ
ਇਸ ਸਬੰਧੀ ਕੁਲਵਿੰਦਰ ਸਿੰਘ ਵਾਸੀ ਮਹਿਲਾ ਥਾਣਾ ਛਾਜਲੀ ਨੇ ਸਥਾਨਕ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਪਿੰਡ ਨਾਗਰਾ ਵਿਚ ਮੈਰਿਜ ਪੈਲੇਸ ਹੈ ਜਿਸ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਕੁਲਵਿੰਦਰ ਅਨੁਸਾਰ ਲੰਘੀ 21 ਜੂਨ ਨੂੰ ਉਹ ਆਪਣੇ ਪਿਤਾ ਜ਼ੋਰਾ ਸਿੰਘ ਨਾਲ ਮੈਰਿਜ ਪੈਲੇਸ ਵਿਚ ਚੱਲ ਰਹੇ ਕੰਮ ਨੂੰ ਦੇਖਣ ਲਈ ਗਿਆ ਸੀ ਤੇ ਇਸ ਦੌਰਾਨ ਉਹ ਆਪਣੇ ਪਿਤਾ ਨਾਲ ਪੈਲੇਸ ਦੇ ਗੇਟ ਦੇ ਬਾਹਰ ਖੜ੍ਹਾ ਸੀ ਤਾਂ ਅਚਾਨਕ ਇਕ ਮੋਟਰਸਾਈਕਲ ਸਵਾਰ ਨੇ ਬੜੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਨਾਲ ਟਕਰਾ ਕੇ ਉਸ ਦੇ ਪਿਤਾ ਦੂਰ ਜਾ ਡਿੱਗੇ ਤੇ ਉਨ੍ਹਾਂ ਦੇ ਸਿਰ ਤੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ, ਜਦੋਂਕਿ ਮੋਟਰਸਾਈਕਲ ਸਵਾਰ ਵੀ ਸੜਕ 'ਤੇ ਡਿੱਗ ਕੇ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਉਨ੍ਹਾਂ ਦੇ ਨਾਲ ਵਾਲੇ ਚੁੱਕ ਕੇ ਲੈ ਗਏ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਕਰਨ ਵਾਲੀ ਕੁੜੀ ਖ਼ਿਲਾਫ਼ ਵੱਡਾ ਐਕਸ਼ਨ
ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਉਹ ਆਪਣੇ ਪਿਤਾ ਨੂੰ ਇਲਾਜ ਲਈ ਸੰਗਰੂਰ ਦੇ ਸਰਕਾਰੀ ਹਸਪਤਾਲ ਲੈ ਗਿਆ ਤੇ ਬਾਅਦ 'ਚ ਉਨ੍ਹਾਂ ਨੂੰ ਸਰਕਾਰੀ ਰਾਜਿੰਦਰ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਪਹੁੰਚਣ 'ਤੇ ਡਾਕਟਰ ਨੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਸਬੰਧੀ ਸ਼ਿਕਾਇਤ ਦੇ ਆਧਾਰ 'ਤੇ ਭਵਾਨੀਗੜ੍ਹ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8