ਮਾਤਮ 'ਚ ਬਦਲੀਆਂ ਖੁਸ਼ੀਆਂ, ਧੀ ਦੀ ਡੋਲੀ ਤੁਰਨ ਤੋਂ ਪਹਿਲਾਂ ਹੀ ਉੱਠ ਗਈ ਪਿਤਾ ਦੀ ਅਰਥੀ

Thursday, Oct 26, 2023 - 08:09 PM (IST)

ਮਾਤਮ 'ਚ ਬਦਲੀਆਂ ਖੁਸ਼ੀਆਂ, ਧੀ ਦੀ ਡੋਲੀ ਤੁਰਨ ਤੋਂ ਪਹਿਲਾਂ ਹੀ ਉੱਠ ਗਈ ਪਿਤਾ ਦੀ ਅਰਥੀ

ਫਰੀਦਕੋਟ : ਧੀ ਦੇ ਵਿਆਹ 'ਚ ਪਿਤਾ ਦੀ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਰੀਦਕੋਟ ਦੀ ਬਾਜ਼ੀਗਰ ਬਸਤੀ 'ਚ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ 'ਚ ਬਦਲ ਗਈਆਂ, ਜਦੋਂ ਬਰਾਤ ਆਉਣ ਤੋਂ ਪਹਿਲਾਂ ਹੀ ਪਿਤਾ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚਿਆ ਹਰ ਕੋਈ ਸੋਚ ਰਿਹਾ ਸੀ ਕਿ ਪਰਿਵਾਰ ਨੂੰ ਵਿਆਹ ਦੀ ਵਧਾਈ ਦੇਈਏ ਜਾਂ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ ਕਰੀਏ।

ਇਹ ਵੀ ਪੜ੍ਹੋ : ਸਰਚ ਅਭਿਆਨ ਦੌਰਾਨ BSF ਨੂੰ ਮਿਲੇ ਹੈਰੋਇਨ ਦੇ 6 ਪੈਕਟ

ਜਾਣਕਾਰੀ ਅਨੁਸਾਰ ਮ੍ਰਿਤਕ ਗੁਰਨੇਕ ਸਿੰਘ (58) ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਸਮਾਗਮ ਚੱਲ ਰਿਹਾ ਸੀ ਕਿ ਇਸ ਦੌਰਾਨ ਉਨ੍ਹਾਂ ਦੇ ਪਿਤਾ ਦੀ ਅਚਾਨਕ ਮੌਤ ਹੋ ਗਈ। ਬਰਾਤ ਵੀ ਆਪਣੇ ਘਰੋਂ ਨਿਕਲ ਚੁੱਕੀ ਸੀ। ਇਸ 'ਤੇ ਪਰਿਵਾਰਕ ਮੈਂਬਰਾਂ ਨੇ ਬੜੀ ਹਿੰਮਤ ਨਾਲ ਬੇਟੀ ਦਾ ਵਿਆਹ ਕਰਵਾਇਆ ਅਤੇ ਧੀ ਦੀ ਡੋਲੀ ਤੁਰਨ ਤੋਂ ਬਾਅਦ ਹੀ ਪਿਤਾ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News