ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਪੁੱਤ ਦੀ ਸੱਪ ਦੇ ਡੰਗਣ ਨਾਲ ਮੌਤ, ਫੁੱਲ ਚੁਗਦਿਆਂ ਪਿਓ ਨੇ ਵੀ ਤੋੜਿਆ ਦਮ
Monday, Jul 11, 2022 - 09:39 PM (IST)
ਭਾਈਰੂਪਾ (ਸ਼ੇਖਰ) : ਪਿੰਡ ਬੁਰਜ ਗਿੱਲ ਦੇ ਇਕ ਨੌਜਵਾਨ ਦੀ ਜ਼ਹਿਰੀਲੇ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਸੀ। ਉਕਤ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਫੁੱਲ ਚੁਗਣ ਸਮੇਂ ਪੁੱਤਰ ਦਾ ਦੁੱਖ ਨਾ ਸਹਾਰਦੇ ਹੋਏ ਸਦਮੇ ਕਾਰਨ ਪਿਓ ਨੇ ਵੀ ਦਮ ਤੋੜ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੁਰਜ ਗਿੱਲ ਦਾ ਨੌਜਵਾਨ ਵਰਿੰਦਰ ਸਿੰਘ (20) ਪੁੱਤਰ ਜਗਪਾਲ ਸਿੰਘ ਕਿਸੇ ਕਿਸਾਨ ਦੇ ਖੇਤ ’ਚੋਂ ਜ਼ੀਰੀ ਦੀ ਫੱਕ ਪੱਟ ਕੇ ਵਾਪਸ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਜ਼ਹਿਰੀਲੇ ਸੱਪ ਦੇ ਡੰਗਣ ਨਾਲ ਬੇਹੋਸ਼ ਹੋ ਗਿਆ। ਉਪਰੰਤ ਉਸ ਨੂੰ ਪਰਿਵਾਰ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਜਾਇਆ ਗਿਆ, ਜਿੱਥੇ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਸਿਵਲ ਹਸਪਤਾਲ ਦੇ ਡਾਕਟਰਾਂ ’ਤੇ ਇਲਜ਼ਾਮ ਲਗਾਇਆ ਗਿਆ ਕਿ ਡਾਕਟਰਾਂ ਵੱਲੋਂ ਇਸ ਇਲਾਜ ਸਬੰਧੀ ਦਵਾਈ ਨਾ ਹੋਣ ਦੀ ਗੱਲ ਕਹੀ ਗਈ ।
ਇਹ ਵੀ ਪੜ੍ਹੋ: ਮੁੜ ਐੱਨ. ਡੀ. ਏ. ’ਚ ਸ਼ਾਮਲ ਹੋ ਸਕਦਾ ਹੈ ਅਕਾਲੀ ਦਲ ! ਦ੍ਰੌਪਦੀ ਮੁਰਮੂ ਦੇ ਸਮਰਥਨ ਨਾਲ ਛਿੜੀ ਨਵੀਂ ਚਰਚਾ
ਇਸ ਤੋਂ ਬਾਅਦ ਪਰਿਵਾਰ ਵੱਲੋਂ ਨੌਜਵਾਨ ਨੂੰ ਕਿਸੇ ਨਿੱਜੀ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਉਥੇ ਵੀ ਸਹੀ ਇਲਾਜ ਨਾ ਮਿਲਣ ਉਪਰੰਤ ਨੌਜਵਾਨ ਨੂੰ ਭੁੱਚੋ ਦੇ ਆਦੇਸ਼ ਹਸਪਤਾਲ ਵਿਚ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਉਕਤ ਨੌਜਵਾਨ ਦੇ ਫੁੱਲ ਚੁਗਣ ਸਮੇਂ ਲੜਕੇ ਦਾ ਪਿਤਾ ਜਗਪਾਲ ਸਿੰਘ ਪਾਲੀ (45 ਸਾਲ) ਵੀ ਆਪਣੇ ਨੌਜਵਾਨ ਪੁੱਤਰ ਦਾ ਦੁੱਖ ਨਾ ਸਹਾਰਦੇ ਹੋਏ ਦਮ ਤੋੜ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਜਗਪਾਲ ਸਿੰਘ ਦਾ ਵੀ ਉਸੇ ਥਾਂ ’ਤੇ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਲਕੇ ਬੇਅਦਬੀ ਮਾਮਲੇ ’ਚ ਡੇਰਾ ਪ੍ਰੇਮੀਆਂ ਨੂੰ ਸਜ਼ਾਵਾਂ ’ਤੇ ਦਿੱਤੀ ਪ੍ਰਤੀਕਿਰਿਆ
ਐੱਸ. ਐੱਮ. ਓ. ਦਾ ਬਿਆਨ
ਇਸ ਸਬੰਧੀ ਐੱਸ. ਐੱਮ. ਓ. ਰਾਮਪੁਰਾ ਅੰਜੂ ਕਾਂਸਲ ਨੇ ਕਿਹਾ ਕਿ ਉਕਤ ਨੌਜਵਾਨ ਸਿਵਲ ਹਸਪਤਾਲ ਰਾਮਪੁਰਾ ਵਿਖੇ ਇਲਾਜ ਲਈ ਆਇਆ ਸੀ ਅਤੇ ਉਸ ਨੂੰ ਸੱਪ ਕੱਟੇ ਦੀ ਐਂਟੀ ਵੈਨਮ ਦਵਾਈ ਵੀ ਦਿੱਤੀ ਗਈ ਸੀ ਪਰ ਫਿਰ ਵੀ ਮੁੰਡੇ ਦਾ ਪਰਿਵਾਰ ਇਲਾਜ ਤੋਂ ਸੰਤੁਸ਼ਟ ਨਹੀਂ ਹੋਇਆ ਤਾਂ ਉਸ ਨੂੰ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ