15 ਸਾਲਾ ਧੀ ਨਾਲ ਪਿਓ ਨੇ ਕਰਵਾਇਆ ਗੈਂਗ ਰੇਪ, ਹੈਰਾਨ ਕਰੇਗੀ ਲੁਧਿਆਣਾ ’ਚ ਵਾਪਰੀ ਇਹ ਸ਼ਰਮਨਾਕ ਘਟਨਾ
Sunday, Feb 25, 2024 - 06:26 PM (IST)
 
            
            ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੀ ਪੁਲਸ ਨੇ ਬੀਤੀ ਰਾਤ ਇਕ 15 ਸਾਲਾ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਦਾ ਪਰਚਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਰਾਧੇ ਸ਼ਾਮ ਨੇ ਦੱਸਿਆ ਕਿ ਪੁਲਸ ਨੂੰ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਭੈਣ ਦਾ ਦੂਜਾ ਵਿਆਹ ਹੋਇਆ ਹੈ ਅਤੇ ਭੈਣ ਦੀ ਪਹਿਲਾਂ ਇਕ ਬੇਟੀ ਵੀ ਉਸ ਨਾਲ ਰਹਿੰਦੀ ਹੈ। ਕੁਝ ਦਿਨ ਪਹਿਲਾਂ ਉਸ ਦੀ ਭੈਣ ਦੀ ਆਪਣੇ ਪਤੀ ਨਾਲ ਲੜਾਈ ਹੋ ਗਈ ਅਤੇ 13 ਜਨਵਰੀ ਨੂੰ ਝਗੜਾ ਕਰਕੇ ਘਰੋਂ ਕਿਤੇ ਚਲੀ ਗਈ। ਇਸ ਤੋਂ ਬਾਅਦ 20 ਫਰਵਰੀ ਦੀ ਰਾਤ ਨੂੰ ਘਰ ਵਿਚ ਉਸ ਦੀ 15 ਸਾਲਾ ਲੜਕੀ ਨਾਲ ਉਸ ਦੇ ਮਤਰਏ ਪਿਓ ਪਰਮਿੰਦਰ ਸਿੰਘ, ਮਾਮਾ ਲਵਲੀ ਕੁਮਾਰ ਅਤੇ ਦੋਸਤ ਵਿਸ਼ਾਲ ਕੁਮਾਰ ਨੇ ਸ਼ਰਾਬ ਦੇ ਨਸ਼ੇ ਵਿਚ ਸਮੂਹਿਕ ਜਬਰ-ਜ਼ਿਨਾਹ ਕੀਤਾ।
ਇਹ ਵੀ ਪੜ੍ਹੋ : ਮੋਗਾ ’ਚ ਹੋਏ ਦੋਹਰੇ ਕਤਲ ਕਾਂਡ ਨੂੰ ਲੈ ਕੇ ਹੋਇਆ ਸਨਸਨੀਖੇਜ਼ ਖ਼ੁਲਾਸਾ
ਕੁਝ ਦਿਨ ਬਾਅਦ ਲੜਕੀ ਨੇ ਇਹ ਸਾਰੀ ਗੱਲ ਉਸ ਨੂੰ ਦੱਸ ਦਿੱਤੀ, ਜਿਸ ਤੋਂ ਬਾਅਦ ਸ਼ਿਕਾਇਤ ਦੇਣ ’ਤੇ ਪੁਲਸ ਨੇ ਮਾਮਲੇ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨੇ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਤਿੰਨੇ ਮੁਲਜ਼ਮ ਭੱਜਣ ਦੀ ਫਿਰਾਕ ਵਿਚ ਹਨ, ਜਿਸ ਤੋਂ ਬਾਅਦ ਕੱਕਾ ਪਿੰਡ ਵੱਲ ਮੋੜ ’ਤੇ ਖੜ੍ਹੇ ਤਿੰਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਨੂੰ ਕੱਲ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਤਨੀ ਦੀ ਪੈੜ ਦੱਬਦਾ ਹੋਟਲ ਦੇ ਕਮਰੇ ’ਚ ਜਾ ਪਹੁੰਚਿਆ ਪਤੀ, ਜਦੋਂ ਦੇਖਿਆ ਤਾਂ ਉੱਡ ਗਏ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            