ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ

Friday, Aug 07, 2026 - 02:30 AM (IST)

ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ

ਬਠਿੰਡਾ (ਵਿਜੇ) - ਜ਼ਿਲੇ ਦੇ ਇਕ ਪਿੰਡ ਵਿਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਥਾਣਾ ਫੂਲ ਪੁਲਸ ਨੇ 12 ਸਾਲਾ ਨਾਬਾਲਗ ਕੁੜੀ ਦੀ ਪੱਤ ਰੋਲਣ ਵਾਲੇ ਮੁਲਜ਼ਮ ਪਿਓ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਪਿਛਲੇ ਕੁਝ ਸਮੇਂ ਤੋਂ ਡਰੀ ਹੋਈ ਸੀ। ਜਦੋਂ ਉਸ ਤੋਂ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪਿਓ ਨੇ ਉਸ ਦਾ ਜਿਸਮਾਨੀ ਸ਼ੋਸ਼ਣ ਕੀਤਾ ਸੀ। ਇਸ ਤੋਂ ਬਾਅਦ ਪਰਿਵਾਰ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਥਾਣਾ ਫੂਲ ਪੁਲਸ ਨੇ ਪੀੜਤਾ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
 


author

Inder Prajapati

Content Editor

Related News