ਨਵਾਂਸ਼ਹਿਰ: ਪਿਓ ਵਰਗੇ ਸਹੁਰੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨੂੰਹ ਨਾਲ ਕੀਤਾ ਜਬਰ-ਜ਼ਿਨਾਹ

Sunday, Sep 04, 2022 - 01:16 PM (IST)

ਨਵਾਂਸ਼ਹਿਰ: ਪਿਓ ਵਰਗੇ ਸਹੁਰੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨੂੰਹ ਨਾਲ ਕੀਤਾ ਜਬਰ-ਜ਼ਿਨਾਹ

ਨਵਾਂਸ਼ਹਿਰ (ਤ੍ਰਿਪਾਠੀ) - ਪਵਿੱਤਰ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਕਲਯੁੱਗੀ ਸੁਹਰੇ ਵੱਲੋਂ ਆਪਣੀ ਨੂੰਹ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਦਿਨੀਂ ਉਹ ਅਤੇ ਉਸ ਦਾ ਸਹੁਰਾ ਘਰ ਵਿਚ ਇਕੱਲੇ ਸਨ ਕਿ ਦੁਪਹਿਰ ਕਰੀਬ 1 ਵਜੇ ਉਸ ਦਾ ਸਹੁਰਾ ਘਰ ਦਾ ਮੇਨ ਗੇਟ ਬੰਦ ਕਰਕੇ ਉਸ ਦੇ ਕਮਰੇ ’ਚ ਆ ਗਿਆ ਅਤੇ ਅੰਦਰੋਂ ਕੁੰਡੀ ਲਗਾ ਲਈ।

ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਜਲੰਧਰ ਦੀ ਅਦਾਲਤ ’ਚ ਪੇਸ਼, 9 ਦਿਨ ਦਾ ਮਿਲਿਆ ਪੁਲਸ ਰਿਮਾਂਡ

ਉਸ ਨੇ ਦੱਸਿਆ ਕਿ ਉਸ ਦੇ ਸਹੁਰੇ ਨੇ ਉਸ ਦੀ ਇੱਜ਼ਤ ਨਾਲ ਖਿਲਵਾੜ ਕਰਦੇ ਹੋਏ ਜਬਰ-ਜ਼ਿਨਾਹ ਕੀਤਾ। ਪੁਲਸ ਨੇ ਪੀੜਤ ਮਹਿਲਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ, ਕਬੱਡੀ ਫੈੱਡਰੇਸ਼ਨਾਂ ਦੇ ਮਾਲਕ ਨਾਮਜ਼ਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News