ਕਲਯੁੱਗੀ ਸਹੁਰੇ ਦੀਆਂ ਸ਼ਰਮਨਾਕ ਕਰਤੂਤਾਂ ਤੋਂ ਅੱਕੀ ਨੂੰਹ, ਵੱਡਾ ਜਿਗਰਾ ਕਰਕੇ ਅੰਤ ਖੋਲ੍ਹ ਦਿੱਤੀ ਪੋਲ

Sunday, Apr 10, 2022 - 01:20 PM (IST)

ਕਲਯੁੱਗੀ ਸਹੁਰੇ ਦੀਆਂ ਸ਼ਰਮਨਾਕ ਕਰਤੂਤਾਂ ਤੋਂ ਅੱਕੀ ਨੂੰਹ, ਵੱਡਾ ਜਿਗਰਾ ਕਰਕੇ ਅੰਤ ਖੋਲ੍ਹ ਦਿੱਤੀ ਪੋਲ

ਲੁਧਿਆਣਾ (ਰਾਮ) : ਇਕ ਕਲਯੁੱਗੀ ਸਹੁਰੇ ਵੱਲੋਂ ਆਪਣੀ ਹੀ ਨੂੰਹ ਨੂੰ ਡਰਾ-ਧਮਕਾ ਕੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਮੁੱਢਲੀ ਜਾਂਚ ਤੋਂ ਬਾਅਦ ਪੁਲਸ ਨੇ ਸਹੁਰੇ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। 20 ਜਨਵਰੀ 2022 ਨੂੰ ਜ਼ਿਲ੍ਹਾ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਮਹਾਜਨ ਵਿਹਾਰ, ਭਾਮੀਆਂ ਰੋਡ, ਲੁਧਿਆਣਾ ਦੀ ਰਹਿਣ ਵਾਲੀ 20 ਸਾਲਾ ਪੀੜਤਾ ਨੇ ਦੋਸ਼ ਲਾਉਂਦੇ ਹੋਏ ਦੱਸਿਆ ਕਿ ਉਸ ਦਾ ਵਿਆਹ ਸਾਗਰ ਸ਼ਰਮਾ ਪੁੱਤਰ ਸਤਪਾਲ ਸ਼ਰਮਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਤੋਂ ਹੀ ਉਸ ਦਾ ਸਹੁਰਾ ਸਤਪਾਲ ਸ਼ਰਮਾ ਉਸ ਉੱਪਰ ਮਾੜੀ ਨਜ਼ਰ ਰੱਖਦਾ ਸੀ ਅਤੇ ਕਈ ਵਾਰ ਉਸ ਨਾਲ ਅਸ਼ਲੀਲ ਹਰਕਤਾਂ ਵੀ ਕਰਦਾ ਸੀ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਗੀਤ ‘ਰੱਖ ਕਿਰਪਾਨਾਂ ਉਤੇ ਖਾਂਦੇ ਰੋਟੀਆਂ’ ’ਤੇ ਬਣਾਈ ਵੀਡੀਓ, ਫਿਰ ਪੁਲਸ ਨੇ ਸਿਖਾਇਆ ਸਬਕ (ਵੀਡੀਓ)

ਇਸੇ ਛੇੜਛਾੜ ਕਾਰਨ ਬੀਤੀ 20 ਅਕਤੂਬਰ 2021 ਨੂੰ ਸਤਪਾਲ ਸ਼ਰਮਾ ਨੇ ਧੱਕੇ ਨਾਲ ਪੀੜਤਾ ਨੂੰ ਡਰਾ-ਧਮਕਾ ਕੇ ਚੌਥੀ ਵਾਰ ਸਰੀਰਕ ਸਬੰਧ ਬਣਾਉਣ ਲਈ ਜ਼ਬਰਦਸਤੀ ਕੀਤੀ ਅਤੇ ਕਿਸੇ ਨੂੰ ਵੀ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਦੋਂ ਪੀੜਤਾ ਨੇ ਇਸ ਸਬੰਧ ’ਚ ਆਪਣੇ ਪਤੀ ਨੂੰ ਦੱਸਿਆ ਤਾਂ ਉਸ ਨੇ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਤੋਂ ਦੁਖੀ ਹੋ ਕੇ ਪੀੜਤਾ ਆਪਣੇ ਮਾਤਾ-ਪਿਤਾ ਪਾਸ ਪੇਕੇ ਘਰ ਚਲੇ ਗਈ। ਥਾਣਾ ਜਮਾਲਪੁਰ ਦੀ ਪੁਲਸ ਨੇ ਸ਼ਿਕਾਇਤਕਰਤਾ ਨੂੰਹ ਦੇ ਬਿਆਨਾਂ ’ਤੇ ਮੁੱਢਲੀ ਕਾਰਵਾਈ ਕਰਦੇ ਹੋਏ ਕੇਸ ਦਰਜ ਕਰ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ ’ਚ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਮੋਗਾ ’ਚ ਖ਼ੌਫਨਾਕ ਵਾਰਦਾਤ, ਦਿਨ ਦਿਹਾੜੇ ਪਤੀ ਦੇ ਸਾਹਮਣੇ ਕੁਹਾੜੀ ਨਾਲ ਵੱਢ ਕੇ ਕਤਲ ਕੀਤੀ ਪਤਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News