ਮਜੀਠਾ ''ਚ ਵੱਡੀ ਵਾਰਦਾਤ, ਜਵਾਈ ਵਲੋਂ ਚਾਚੇ ਸਹੁਰੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Friday, Apr 26, 2024 - 06:25 PM (IST)

ਮਜੀਠਾ/ਕੱਥੂਨੰਗਲ (ਸਰਬਜੀਤ/ਪ੍ਰਿਥੀਪਾਲ)-ਕਸਬਾ ਮਜੀਠਾ ਸਥਿਤ ਘਰ ਦੀ ਵੰਡ ਨੂੰ ਲੈ ਕੇ ਇਕ ਵਿਅਕਤੀ ਦਾ ਤੇਜ਼ਧਾਰ ਕਿਰਚਾਂ ਨਾਲ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਬਲਜੀਤ ਕੌਰ ਪਤਨੀ ਜੈਲ ਸਿੰਘ ਵਾਸੀ ਵਾਰਡ ਨੰਬਰ 3 ਖਾਸਾ ਪੱਤੀ ਮਜੀਠਾ ਨੇ ਪੁਲਸ ਥਾਣਾ ਮਜੀਠਾ ਵਿਖੇ ਬਿਆਨ ਦਰਜ ਕਰਾਉਂਦਿਆਂ ਦੱਸਿਆ ਕਿ ਉਹ ਘਰਾਂ ਵਿਚ ਮਿਹਨਤ ਮਜ਼ਦੂਰੀ ਕਰਦੀ ਹੈ ਤੇ ਉਸ ਦੇ ਤਿੰਨ ਬੱਚੇ ਹਨ। ਮੇਰਾ ਜੇਠ ਰਵੇਲ ਸਿੰਘ, ਜਿਸ ਦੀ ਮੌਤ ਹੋ ਚੁੱਕੀ ਹੈ, ਉਸ ਦੀ ਬੇਟੀ ਕਵਿਤਾ, ਸੋਨੂੰ ਪੁੱਤਰ ਹਰਬੰਸ ਸਿੰਘ ਵਾਸੀ ਨਾਗਕਲਾਂ ਨਾਲ ਵਿਆਹੀ ਹੋਈ ਹੈ, ਜੋ ਮੇਰੇ ਜੇਠ ਰਵੇਲ ਸਿੰਘ ਦੀ ਮੌਤ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਰਵੇਲ ਸਿੰਘ ਦੇ ਹਿੱਸੇ ਆਉਂਦੇ ਘਰ ’ਚ ਰਹਿੰਦੀ ਹੈ ਅਤੇ ਮੇਰੇ ਪਤੀ ਜੇਲ ਸਿੰਘ ਨਾਲ ਘਰ ਦੀ ਵੰਡ ਨੂੰ ਲੈ ਕੇ ਅਕਸਰ ਲੜਦੇ ਝਗੜਦੇ ਰਹਿੰਦੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)
ਬੀਤੀ ਰਾਤ ਮੇਰਾ ਪਤੀ ਜੈਲ ਸਿੰਘ ਕੰਮ ਤੋਂ ਘਰ ਆਇਆ ਤਾਂ ਸੋਨੂੰ ਪੁੱਤਰ ਹਰਬੰਸ ਸਿੰਘ, ਇਸ ਦਾ ਭਰਾ ਸ਼ੱਬਾ ਕਵਾੜੀਆ ਤੇ ਭਤੀਜਾ ਅਰਸ਼ ਦੋਵੇਂ ਵਾਸੀਨਾਗ ਕਲਾਂ, ਸੋਨੂੰ ਦਾ ਭਣਵਈਆ ਦੇਬੀ ਵਾਸੀ ਮਜੀਠਾ ਤੇ ਇਕ ਅਣਪਛਾਤੇ ਵਿਅਕਤੀ ਵਲੋਂ ਗਿਣੀਮਿਣੀ ਸ਼ਾਜਿਸ਼ ਤਹਿਤ ਮੇਰੇ ਪਤੀ ਜੈਲ ਸਿੰਘ ਨੂੰ ਤੇਜ਼ਧਾਰ ਕਿਰਚਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਜ਼ੇਰੇ ਇਲਾਜ ਮਜੀਠਾ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ। ਜ਼ਖਮੀ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਅਦਾਲਤ 'ਚ ਚੱਲ ਰਿਹਾ ਸੀ ਤਲਾਕ ਦਾ ਕੇਸ, ਪਤੀ ਨੇ ਸ਼ਰੇਆਮ ਪਤਨੀ ਨੂੰ ਰਸਤੇ 'ਚ ਘੇਰ ਕਰ 'ਤਾ ਸ਼ਰਮਨਾਕ ਕਾਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8