ਅੰਮ੍ਰਿਤਸਰ: ਕਲਯੁਗੀ ਸਹੁਰੇ ਵੱਲੋਂ ਨੂੰਹ ਨਾਲ ਹਵਸ ਮਿਟਾਉਣ ਦੀ ਕੋਸ਼ਿਸ਼, ਕੀਤੀ ਫਾਇਰਿੰਗ

Saturday, Jun 25, 2022 - 04:29 PM (IST)

ਅੰਮ੍ਰਿਤਸਰ: ਕਲਯੁਗੀ ਸਹੁਰੇ ਵੱਲੋਂ ਨੂੰਹ ਨਾਲ ਹਵਸ ਮਿਟਾਉਣ ਦੀ ਕੋਸ਼ਿਸ਼, ਕੀਤੀ ਫਾਇਰਿੰਗ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਸਹੁਰੇ ਅਤੇ ਨੂੰਹ ਦੇ ਰਿਸ਼ਤੇ ਨੂੰ ਹਮੇਸ਼ਾ ਪਿਓ-ਧੀ ਵਾਲਾ ਰਿਸ਼ਤਾ ਕਿਹਾ ਜਾਂਦਾ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹਨ, ਜੋ ਇਸ ਰਿਸ਼ਤੇ ਨੂੰ ਸ਼ਰਮਸਾਰ ਕਰਦੇ ਹੋਏ ਨੂੰਹ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਸਾਹਮਣੇ ਆਇਆ ਹੈ, ਜਿਥੇ ਇਕ ਨੂੰਹ ਵਲੋਂ ਆਪਣੇ ਸਹੁਰੇ ’ਤੇ ਉਸ ਨਾਲ ਜ਼ਬਰਦਸਤੀ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਗਏ ਹਨ। 

ਪੜ੍ਹੋ ਇਹ ਵੀ ਖ਼ਬਰ:  ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਨੂੰਹ ਨੇ ਦੱਸਿਆ ਕਿ ਉਸ ਦੇ ਸਹੁਰੇ ਵੱਲੋਂ ਲਗਾਤਾਰ ਹੀ ਉਸਨੂੰ ਨਾਲ ਛੇੜਖਾਨੀ ਕੀਤੀ ਜਾਂਦੀ ਸੀ, ਜਿਸ ਕਰਕੇ ਉਹ ਬਹੁਤ ਪਰੇਸ਼ਾਨ ਸੀ। ਆਪਣੇ ਨਾਲ ਹੋ ਰਹੇ ਇਸ ਅੱਤਿਆਚਾਰ ਤੋਂ ਦੁਖੀ ਹੋ ਕੇ ਨੂੰਹ ਪੇਕੇ ਚਲੀ ਗਈ। ਇਸ ਦੌਰਾਨ ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਨੇ ਉਸ ਦੇ ਪੇਕੇ ਘਰ ਅਗੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੀੜਤ ਜਨਾਨੀ ਨੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਇਸ ਮਾਮਲੇ ’ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


author

rajwinder kaur

Content Editor

Related News