ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਦਵਾਈ ਲੈਣ ਜਾਂਦਿਆਂ 'ਤੇ ਹਮਲਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਰ 'ਤਾ ਪਿਓ

Friday, Sep 06, 2024 - 12:17 PM (IST)

ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਦਵਾਈ ਲੈਣ ਜਾਂਦਿਆਂ 'ਤੇ ਹਮਲਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਰ 'ਤਾ ਪਿਓ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਮਰਾੜ ਕਲਾਂ 'ਚ ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਲੁੱਟ-ਖੋਹ ਦੀ ਨੀਅਤ ਨਾਲ ਵਾਪਰੀ ਹੈ। ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਨਾਲ ਸਬੰਧਤ ਬਠਿੰਡਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ 'ਤੇ ਪਹੁੰਚੇ ਤਾਂ ਕੁਝ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਲਖਵੀਰ ਸਿੰਘ ਦੀ ਮੌਤ ਹੋ ਗਈ ਅਤੇ ਪਿਆਰਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਨ੍ਹਾਂ ਖਪਤਕਾਰਾਂ ਦੀ ਬਿਜਲੀ ਸਬਸਿਡੀ ਕੀਤੀ ਖ਼ਤਮ

ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਅਤੇ ਕਰਮਚਾਰੀ ਪਹੁੰਚ ਕੇ ਜਾਂਚ ਵਿਚ ਜੁੱਟ ਗਏ ਹਨ। ਪੁਲਸ ਅਧਿਕਾਰੀਆਂ ਦਾ ਆਖਣਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਹੀ ਘਟਨਾ ਬਾਰੇ ਖੁਲਾਸਾ ਕੀਤਾ ਜਾਵੇਗਾ। ਫਿਲਹਾਲ ਪੁਲਸ ਵਲੋਂ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪਿੰਡ ਡਕਾਲਾ 'ਚ ਦਹਿਸ਼ਤ, ਖੂਨ ਨਾਲ ਲਿੱਬੜੀਆਂ ਕੰਧਾਂ, ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News