ਪਿਓ ਨੇ ਆਪਣੀ ਹੀ ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਨਾਹ

Friday, Jan 03, 2020 - 05:54 PM (IST)

ਪਿਓ ਨੇ ਆਪਣੀ ਹੀ ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਨਾਹ

ਫ਼ਿਰੋਜ਼ਪੁਰ,(ਕੁਮਾਰ): ਸ਼ਹਿਰ 'ਚ ਇਕ ਕਲਯੁਗੀ ਬਾਪ ਵੱਲੋਂ ਆਪਣੀ ਹੀ 14 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਦੋਸ਼ਾਂ ਤਹਿਤ ਥਾਣਾ ਘੱਲ ਖੁਰਦ ਦੀ ਪੀੜਤ ਲੜਕੀ ਦੇ ਬਿਆਨਾਂ ਅਨੁਸਾਰ ਉਸ ਦੇ ਪਿਤਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਲਵਮੀਤ ਕੌਰ ਨੇ ਦੱਸਿਆ ਕਿ ਇਕ ਪਿੰਡ ਦੀ ਪੀੜਤ ਲੜਕੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਕਿ ਉਸ ਦੇ ਪਿਤਾ ਨੇ ਬੀਤੇ ਦਿਨ ਉਸ ਨਾਲ ਜਬਰ-ਜ਼ਨਾਹ ਕੀਤਾ ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੀੜਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 


Related News