ਕਲਯੁਗੀ ਪਿਓ ਨੇ ਤਾਰ-ਤਾਰ ਕੀਤਾ ਪਵਿੱਤਰ ਰਿਸ਼ਤਾ, ਨਾਬਾਲਗ ਧੀ ਨਾਲ ਟੱਪਦਾ ਰਿਹਾ ਹੱਦਾਂ

Friday, Apr 29, 2022 - 06:18 PM (IST)

ਕਲਯੁਗੀ ਪਿਓ ਨੇ ਤਾਰ-ਤਾਰ ਕੀਤਾ ਪਵਿੱਤਰ ਰਿਸ਼ਤਾ, ਨਾਬਾਲਗ ਧੀ ਨਾਲ ਟੱਪਦਾ ਰਿਹਾ ਹੱਦਾਂ

ਚੌਕ ਮਹਿਤਾ (ਕੈਪਟਨ) : ਇਕ ਕਲਯੁਗੀ ਪਿਓ ਵੱਲੋਂ ਆਪਣੀ ਹੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਐੱਸ. ਐੱਚ. ਓ. ਇੰਸਪੈਕਟਰ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਇਥੋਂ ਦੇ ਇਕ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ ਧੀ ਜਿਸ ਦੀ ਉਮਰ 17 ਸਾਲ ਹੈ, ਨਾਲ ਜਬਰ-ਜ਼ਿਨਾਹ ਕੀਤਾ ਹੈ। ਇਥੇ ਹੀ ਬਸ ਨਹੀਂ ਉਕਤ ਕਲਯੁਗੀ ਪਿਓ ਪਿਛਲੇ ਲੰਮੇਂ ਸਮੇਂ ਤੋਂ ਆਪਣੀ ਧੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਜਬਰ-ਜ਼ਿਨਾਹ ਕਰਦਾ ਆ ਰਿਹਾ ਸੀ।

ਇਹ ਵੀ ਪੜ੍ਹੋ : ਪਟਿਆਲਾ ’ਚ ਸਥਿਤੀ ਤਣਾਅਪੂਰਨ, ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ

ਮਾਮਲੇ ਦੀ ਸ਼ਿਕਾਇਤ ਮਿਲਣ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਜਾਂਚ ਦੇ ਆਧਾਰ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਦਵਿੰਦਰ ਬੰਬੀਹਾ ਤੇ ਸੁੱਖਾ ਦੂਨੇਕੇ ਗਰੁੱਪ ਦੇ ਤਿੰਨ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਵੱਡੇ ਖੁਲਾਸੇ ਹੋਣ ਦੀ ਉਮੀਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News