ਨਸ਼ੇ ਵਾਲਾ ਟੀਕਾ ਲਾਉਣ ''ਤੇ 2 ਬੱਚਿਆਂ ਦੇ ਪਿਓ ਦੀ ਮੌਤ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

Thursday, Jun 19, 2025 - 12:21 PM (IST)

ਨਸ਼ੇ ਵਾਲਾ ਟੀਕਾ ਲਾਉਣ ''ਤੇ 2 ਬੱਚਿਆਂ ਦੇ ਪਿਓ ਦੀ ਮੌਤ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ 'ਚ ਨਸ਼ਿਆਂ ਦੇ ਕਹਿਰ ਨੇ ਬਹੁਤੇ ਘਰ ਬਰਬਾਦ ਕਰ ਦਿੱਤੇ ਹਨ ਅਤੇ ਪਰਿਵਾਰ ਪਿੱਛੋਂ ਵੈਣ ਪਾਉਂਦੇ ਰਹੇ ਜਾਂਦੇ ਹਨ। ਇਸੇ ਤਰ੍ਹਾਂ ਦਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਗੁਰਦਿੱਤੀ ਵਾਲਾ ਤੋਂ ਸਾਹਮਣੇ ਆਇਆ ਹੈ। ਇੱਥੇ ਨਸ਼ੇ ਦਾ ਟੀਕਾ ਲਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਉਰਫ਼ ਮੰਗਾ ਪੁੱਤਰ ਪੂਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਮੱਲਾਵਾਲਾ ਦੇ ਜੈਮਲ ਵਾਲਾ ਰੋਡ ਮੇਨ ਚੌਂਕ ਤੋਂ ਮਿਲੀ ਹੈ, ਜਿੱਥੇ ਉਸ ਨੇ ਨਸ਼ੇ ਦਾ ਓਵਰਡੋਜ਼ ਟੀਕਾ ਲਾਇਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ

ਜਾਣਕਾਰੀ ਮੁਤਾਬਕ ਮ੍ਰਿਤਕ ਮਨਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦਾ 9 ਸਾਲ ਦਾ ਪੁੱਤ ਅਤੇ 14 ਸਾਲਾਂ ਦੀ ਧੀ ਹੈ। ਉਹ 4 ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੇ ਚਾਚੇ ਦਰਸ਼ਨ ਸਿੰਘ ਨੇ ਦੱਸਿਆ ਕਿ ਮੱਲਾਂਵਾਲਾ ਵਿਖੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਸਾਡੇ ਭਤੀਜੇ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ : Ludhiana West Bypoll Live : ਵੋਟਾਂ ਪੈਣ ਦਾ ਕੰਮ ਜਾਰੀ, ਹੁਣ ਤੱਕ ਕਿੰਨੇ ਫ਼ੀਸਦੀ ਵੋਟਿੰਗ, ਜਾਣੋ ਤਾਜ਼ਾ UPDATE

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵੀ ਇਕ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮਰ ਗਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਨੌਜਵਾਨੀ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News