2 ਬੱਚਿਆਂ ਦੇ ਪਿਓ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਨਾਹ, ਗ੍ਰਿਫ਼ਤਾਰ

Friday, Jul 08, 2022 - 11:23 PM (IST)

2 ਬੱਚਿਆਂ ਦੇ ਪਿਓ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਨਾਹ, ਗ੍ਰਿਫ਼ਤਾਰ

ਲੁਧਿਆਣਾ (ਤਰੁਣ)-ਸਥਾਨਕ ਫੋਕਲ ਪੁਆਇੰਟ ਇਲਾਕੇ ’ਚ ਦੋ ਬੱਚਿਆਂ ਦੇ ਪਿਓ ਵੱਲੋਂ 15 ਸਾਲਾ ਲੜਕੀ ਨਾਲ ਜਬਰ-ਜ਼ਿਨਾਹ ਕਰਨ ਦੀ ਖ਼ਬਰ ਹੈ। ਜਬਰ-ਜ਼ਿਨਾਹ ਕਰਨ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਢੰਡਾਰੀ ਨੇੜੇ ਛੱਡ ਕੇ ਫਰਾਰ ਹੋ ਗਿਆ। ਲੜਕੀ ਨੇ ਕਿਸੇ ਤਰ੍ਹਾਂ ਘਰ ਪਹੁੰਚ ਕੇ ਪਰਿਵਾਰ ਵਾਲਿਆਂ ਨੂੰ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਪੀੜਤ ਲੜਕੀ ਦੇ ਪਰਿਵਾਰ ਵਾਲਿਆਂ ਨੇ ਸਥਾਨਕ ਪੁਲਸ ਨੂੰ ਸੂਚਨਾ ਦਿੱਤੀ। ਮੁਲਜ਼ਮ ਦੀ ਪਛਾਣ ਭੋਲਾ ਕੁਮਾਰ ਵਾਸੀ ਵਿਸ਼ਾਖਾ ਕਾਲੋਨੀ ਢੰਡਾਰੀ ਖੁਰਦ ਵਜੋਂ ਹੋਈ ਹੈ। ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਦੀ ਲੜਕੀ ਘਰ ’ਚ ਮੌਜੂਦ ਸੀ।

ਇਹ ਖ਼ਬਰ ਵੀ ਪੜ੍ਹੋ : ਚੰਡੀਗੜ੍ਹ ਦੇ ਸਕੂਲ ’ਚ ਦਰੱਖ਼ਤ ਡਿੱਗਣ ਦੀ ਘਟਨਾ ਮਗਰੋਂ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

ਮੁਲਜ਼ਮ ਭੋਲਾ ਉਸ ਦੇ ਘਰ ਆਇਆ ਅਤੇ ਉਸ ਦੀ ਲੜਕੀ ਨੂੰ ਡਰਾ-ਧਮਕਾ ਕੇ ਮੋਟਰਸਾਈਕਲ ’ਤੇ ਬਿਠਾ ਕੇ ਸੁੰਨਸਾਨ ਜਗ੍ਹਾ ’ਤੇ ਲੈ ਗਿਆ, ਜਿਥੇ ਇਸ ਘਿਨੌਣੇ ਕਾਰੇ ਨੂੰ ਅੰਜਾਮ ਦਿੱਤਾ। ਜਦੋਂ ਲੜਕੀ ਘਰ ਪੁੱਜੀ ਤਾਂ ਉਸ ਨੂੰ ਘਟਨਾ ਬਾਰੇ ਪਤਾ ਲੱਗਾ। ਪਿਤਾ ਦੇ ਬਿਆਨਾਂ ’ਤੇ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੁਲਜ਼ਮ ਭੋਲਾ ਖਿਲਾਫ਼ ਕੇਸ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਤਹਿਤ ਕਾਂਗਰਸੀ ਆਗੂ ਆਸ਼ੂ ਬਾਂਗੜ ਗ੍ਰਿਫ਼ਤਾਰ

ਜਾਂਚ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਭੋਲਾ ਵਿਆਹਿਆ ਹੋਇਆ ਹੈ। ਉਸ ਦੇ 2 ਬੱਚੇ ਹਨ, ਜੋ ਇਕ ਪ੍ਰਵਾਸੀ ਹੈ। ਮੁਲਜ਼ਮ ਦੀ ਪੀੜਤ ਲੜਕੀ ਦੇ ਪਿਤਾ ਨਾਲ ਥੋੜ੍ਹੀ-ਬੁਹਤ ਜਾਣ-ਪਛਾਣ ਸੀ। ਇਸ ਦਾ ਫਾਇਦਾ ਚੁੱਕਦੇ ਹੋਏ ਮੁਲਜ਼ਮ ਘਰ ’ਚ ਦਾਖਲ ਹੋਇਆ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦਾ ਮੈਡੀਕਲ ਅਤੇ ਡੀ. ਐੱਨ. ਏ. ਟੈਸਟ ਕਰਵਾਇਆ ਗਿਆ ਹੈ। ਫਿਲਹਾਲ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ 1 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ


author

Manoj

Content Editor

Related News