ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ

Saturday, Aug 22, 2026 - 01:27 PM (IST)

ਦੁਖਦਾਈ ਖਬਰ:  ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ

ਹਰੀਕੇ ਪੱਤਣ/ਤਰਨਤਾਰਨ-  ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਰੱਤਾ ਗੁੱਦਾ ਵਿਖੇ ਰੋਜ਼ੀ ਰੋਟੀ ਲਈ ਕੈਨੇਡਾ ਗਏ  40 ਸਾਲਾ ਦਵਿੰਦਰ ਸਿੰਘ ਸੰਧੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪਹਿਲਾਂ ਸਿੰਗਾਪੁਰ ਗਿਆ ਤੇ ਉਸ ਤੋਂ ਬਾਅਦ ਦੁਬਈ ਚਲਾ ਗਿਆ। 2022 ਵਿਚ ਵਰਕ ਪਰਮਿਟ ਤੇ ਕੈਨੇਡਾ ਚਲਾ ਗਿਆ ਸੀ । ਦਵਿੰਦਰ ਕੈਨੇਡਾ ਦੇ ਸਰੀ ਸ਼ਹਿਰ ਵਿਚ ਟਰੱਕ ਡਰਾਈਵਰੀ ਕਰਦਾ ਸੀ। ਬੀਤੇ ਕੱਲ੍ਹ ਕੰਮ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ

ਦਵਿੰਦਰ ਸਿੰਘ ਵਿਆਹਿਆ ਹੋਇਆ ਸੀ ਤੇ ਉਸ ਦੀਆਂ 2 ਧੀਆਂ  11 ਸਾਲ ਅਤੇ 9 ਸਾਲ ਦੀਆਂ ਹਨ।  ਦਵਿੰਦਰ ਸਿੰਘ ਦਾ ਸਾਰਾ ਪਰਿਵਾਰ ਪਿੰਡ ਰੱਤਾ ਗੁੱਦਾ ਵਿਖੇ ਰਹਿੰਦਾ ਹੈ । ਜਿਵੇਂ ਹੀ ਪਰਿਵਾਰ ਨੂੰ ਇਹ ਦੁਖਦਾਈ ਖ਼ਬਰ ਮਿਲੀ ਤਾਂ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। 

ਇਹ ਵੀ ਪੜ੍ਹੋ-ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News