ਮਾਸੂਮ ਧੀਆਂ ਦੇ ਪਿਓ ਦੀ ਕਰੰਟ ਲੱਗਣ ਕਾਰਨ ਮੌਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਹਾਲ (ਵੀਡੀਓ)

Saturday, May 31, 2025 - 10:24 AM (IST)

ਮਾਸੂਮ ਧੀਆਂ ਦੇ ਪਿਓ ਦੀ ਕਰੰਟ ਲੱਗਣ ਕਾਰਨ ਮੌਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਹਾਲ (ਵੀਡੀਓ)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਪਿੰਡ ਕਾਵਾਂਵਾਲੀ 'ਚ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਨੌਜਵਾਨ ਮੋਟਰ ਚਲਾਉਣ ਲਈ ਗਿਆ ਸੀ। ਇਸ ਹਾਦਸੇ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (26) ਵਜੋਂ ਹੋਈ ਹੈ। ਉਹ ਆਪਣੇ ਪਿੱਛੇ 2 ਮਾਸੂਮ ਬੱਚੀਆਂ ਅਤੇ ਗਰਭਵਤੀ ਪਤਨੀ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT

ਜਾਣਕਾਰੀ ਮੁਤਾਬਕ ਮ੍ਰਿਤਕ ਲਖਵਿੰਦਰ ਸਿੰਘ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭਤੀਜਾ ਨਵਾਂ ਘਰ ਬਣਾ ਰਿਹਾ ਸੀ। ਇਸ ਦੌਰਾਨ ਕੰਧਾਂ 'ਤੇ ਸੀਮੈਂਟ ਪਲੱਸਤਰ ਕਰਨ ਲਈ ਪਾਣੀ ਦੀ ਤਰਾਈ ਕਰ ਰਿਹਾ ਸੀ। ਜਦੋਂ ਉਹ ਮੋਟਰ ਚਲਾਉਣ ਗਿਆ ਤਾਂ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਇਸ ਤੋਂ ਬਾਅਦ ਤੁਰੰਤ ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

ਇਹ ਵੀ ਪੜ੍ਹੋ : ਜਦੋਂ ਰਾਜਾ ਵੜਿੰਗ ਤੇ ਬਘੇਲ ਦੀ ਸਹਿਮਤੀ ਤੋਂ ਬਿਨਾਂ ਹੀ ਚੰਨੀ ਨੇ ਕਰ 'ਤਾ ਆਹ ਕੰਮ... (ਵੀਡੀਓ)

ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ 2 ਬੱਚੀਆਂ ਦਾ ਪਿਓ ਸੀ, ਜਦੋਂ ਕਿ ਉਸ ਦੇ ਘਰ ਤੀਜਾ ਬੱਚਾ ਹੋਣ ਵਾਲਾ ਸੀ ਪਰ ਇਸ ਦੌਰਾਨ ਉਸ ਦੀ ਮੌਤ ਨੇ ਪਰਿਵਾਰ ਦਾ ਲੱਕ ਤੋੜ ਦਿੱਤਾ ਹੈ। ਉਸ ਵਲੋਂ ਆਪਣੇ ਮ੍ਰਿਤਕ ਭਰਾ ਦੇ ਪਰਿਵਾਰ ਲਈ ਆਰਥਿਕ ਮਦਦ ਦੀ ਗੁਹਾਰ ਲਾਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News