ਪਰਿਵਾਰ ’ਤੇ ਅਚਾਨਕ ਆ ਡਿੱਗਾ ਦੁੱਖਾਂ ਦਾ ਪਹਾੜ, ਇੰਝ ਉੱਜੜਨਗੀਆਂ ਖ਼ੁਸ਼ੀਆਂ ਸੋਚਿਆ ਨਾ ਸੀ
Saturday, Aug 19, 2023 - 11:09 AM (IST)
ਜਲਾਲਾਬਾਦ (ਨਿਖੰਜ, ਜਤਿੰਦਰ, ਆਦਰਸ਼) : ਪਿੰਡ ਸੁਖੇਰਾ ਬੋਦਲਾ ’ਚ ਵੀਰਵਾਰ ਦੇਰ ਸ਼ਾਮ ਨੂੰ ਲਗਭਗ ਸਾਢੇ 6 ਵਜੇ ਦੇ ਕਰੀਬ ਇੱਟਾਂ ਵਾਲੇ ਭੱਠੇ ’ਤੇ ਕੰਮ ਕਰਨ ਵਾਲੇ ਨੌਜਵਾਨ ਦੀ ਘਰ ’ਚ ਬਿਜਲੀ ਦਾ ਪੱਖਾ ਲਗਾਉਂਦੇ ਸਮੇਂ ਅਚਾਨਕ ਤੇਜ਼ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਗਈ। ਘਟਨਾ ਵਾਪਰਨ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਬੱਬੂ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਸੁਖੇਰਾ ਬੋਦਲਾ ਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇੱਟਾਂ ਵਾਲੇ ਭੱਠੇ ’ਤੇ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਬੀਤੇ ਦਿਨੀਂ ਜਦੋਂ ਮ੍ਰਿਤਕ ਬੱਬੂ ਸਿੰਘ ਸਾਢੇ 6 ਵਜੇ ਦੇ ਕਰੀਬ ਘਰ ਪੁੱਜਾ ਤਾਂ ਗਰਮੀ ਹੋਣ ਕਾਰਨ ਕਮਰੇ ਅੰਦਰ ਚਲਾ ਗਿਆ ਅਤੇ ਜਦੋਂ ਉਹ ਬਿਜਲੀ ਵਾਲੇ ਪੱਖੇ ਦਾ ਸਵਿੱਚ ਬਿਜਲੀ ਦੇ ਬੋਰਡ ਅੰਦਰ ਲਗਾ ਰਿਹਾ ਸੀ ਤਾਂ ਅਚਾਨਕ ਇੱਕ ਤਾਰ ਉਸ ਦੇ ਸਰੀਰ ’ਤੇ ਡਿੱਗ ਪਈ ਅਤੇ ਬਿਜਲੀ ਦਾ ਤੇਜ਼ ਕਰੰਟ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਵਾਪਰੇ ਹਾਦਸੇ ਨੇ ਪਰਿਵਾਰ ’ਚ ਪੁਆਏ ਕੀਰਣੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਕੋਲ ਕੋਈ ਵੀ ਜ਼ਮੀਨ-ਜਾਇਦਾਦ ਨਹੀਂ ਹੈ ਅਤੇ ਮਿਹਨਤ-ਮਜ਼ਦੂਰੀ ਕਰਕੇ ਮ੍ਰਿਤਕ ਨੌਜਵਾਨ ਆਪਣੀ ਪਤਨੀ, 5 ਸਾਲ ਅਤੇ 2 ਸਾਲ ਦੇ ਮਾਸੂਮ ਬੱਚਿਆਂ ਦਾ ਪਾਲਣ-ਪੋਸ਼ਣ ਕਰਦਾ ਸੀ, ਜਿਸ ਦੀ ਮੌਤ ਹੋਣ ਨਾਲ ਪਰਿਵਾਰ ਦਾ ਕੋਈ ਸਹਾਰਾ ਨਹੀਂ ਰਿਹਾ ਹੈ। ਪਿੰਡ ਵਾਸੀਆਂ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ। ਇਸ ਘਟਨਾ ਦੇ ਵਾਪਰਨ ਨਾਲ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀ ਕੋਲੋਂ 95 ਲੱਖ ਰੁਪਏ ਦੇ ਆਈ ਫੋਨ ਬਰਾਮਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8