ਪੰਜਾਬ 'ਚ ਵੱਡੀ ਵਾਰਦਾਤ, ਦੋ ਧੀਆਂ ਦੇ ਪਿਓ 'ਤੇ ਚੱਲੀਆਂ ਤਾਬੜਤੋੜ ਗੋਲੀਆਂ

Thursday, Dec 05, 2024 - 02:24 PM (IST)

ਪੰਜਾਬ 'ਚ ਵੱਡੀ ਵਾਰਦਾਤ, ਦੋ ਧੀਆਂ ਦੇ ਪਿਓ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਅੰਮ੍ਰਿਤਸਰ:- ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਅਧੀਨ ਆਉਂਦੇ ਇਲਾਕੇ 'ਚ ਪੁਰਾਣੀ ਰੰਜ਼ਿਸ਼  ਦੌਰਾਨ ਇਕ ਵਿਅਕਤੀ ਦੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੋਲੀਆਂ ਦਾ ਸ਼ਿਕਾਰ ਹੋਇਆ ਨੌਜਵਾਨ ਗੁਰਪ੍ਰੀਤ  ਧੀਆਂ ਦਾ ਪਿਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਦੇ ਕੁਝ ਨੌਜਵਾਨਾਂ ਵੱਲੋਂ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਗੁਰਪ੍ਰੀਤ 'ਤੇ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ ਅਤੇ ਹਸਪਤਾਲ ਵਿਚ ਉਸਦੀ ਹਾਲਤ ਕਾਫ਼ੀ ਨਾਜ਼ੁਕ ਹੈ।

ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਜਿਸ ਸੰਬਧੀ ਗੁਰਪ੍ਰੀਤ ਸਿੰਘ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਸਦਾ ਪੁੱਤਰ ਜੋ ਕਿ ਦੋ ਬੱਚਿਆਂ ਦਾ ਪਿਤਾ ਹੈ, ਨੂੰ ਇਲਾਕੇ ਦੇ ਕੁਝ ਨੌਜਵਾਨਾਂ ਵੱਲੋਂ ਪੁਰਾਣੀ ਰੰਜ਼ਿਸ਼ ਦੇ ਚਲਦੇ ਗੋਲੀਆਂ ਮਾਰੀਆਂ ਹਨ, ਜੋ ਕਿ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਫਿਲਹਾਲ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਕੋਲੋਂ ਅਜਿਹੇ ਦੋਸ਼ੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ।

ਇਹ ਵੀ ਪੜ੍ਹੋ- ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਪੁੱਤ ਨੇ ਚਾਰ ਲੱਖ ਦੀ ਸੁਪਾਰੀ ਦੇ ਕੇ ਦੋਸਤਾਂ ਤੋਂ ਮਰਵਾਇਆ ਪਿਓ

ਉਧਰ ਥਾਣਾ ਮਕਬੂਲ ਪੁਰਾ ਦੇ ਐੱਸ. ਐੱਚ. ਓ ਗੁਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਫਿਲਹਾਲ ਗੁਰਪ੍ਰੀਤ ਨਾਮ ਦੇ ਨੌਜਵਾਨ ਦੇ ਗੋਲੀ ਲੱਗੀ ਹੈ ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਅਤੇ ਕਿੰਨੀਆਂ ਗੋਲੀਆਂ ਚਲੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ-  ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਪੁਲਸ ਫੋਰਸ ਤਾਇਨਾਤ ਰਹਿਣ 'ਤੇ ਖੜ੍ਹੇ ਹੋਏ ਵੱਡੇ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News