ਪਿਓ-ਧੀ ਦਾ ਰਿਸ਼ਤਾ ਤਾਰ-ਤਾਰ, 3 ਸਾਲ ਤੱਕ ਧੀ ਨਾਲ ਮਿਟਾਉਂਦਾ ਰਿਹਾ ਹਵਸ ਦੀ ਭੁੱਖ, ਇੰਝ ਖੁੱਲ੍ਹਿਆ ਭੇਤ

Friday, Jun 18, 2021 - 10:09 PM (IST)

ਪਿਓ-ਧੀ ਦਾ ਰਿਸ਼ਤਾ ਤਾਰ-ਤਾਰ, 3 ਸਾਲ ਤੱਕ ਧੀ ਨਾਲ ਮਿਟਾਉਂਦਾ ਰਿਹਾ ਹਵਸ ਦੀ ਭੁੱਖ, ਇੰਝ ਖੁੱਲ੍ਹਿਆ ਭੇਤ

ਨੰਗਲ (ਗੁਰਭਾਗ ਸਿੰਘ)- ਉੱਪ-ਮੰਡਲ ਨੰਗਲ ਦੇ ਇਕ ਪਿੰਡ ’ਚ ਰਿਸ਼ਤਿਆਂ ਨੂੰ ਤਾਰ- ਤਾਰ ਕਰ ਦੇਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਕਲਯੁਗੀ ਪਿਓ ਆਪਣੀ ਨਾਬਾਲਗ ਧੀ ਨਾਲ ਖੁਦ ਤਾਂ ਮੂੰਹ ਕਾਲਾ ਕਰਦਾ ਹੀ ਰਿਹਾ, ਨਾਲ ਹੀ ਉਸ ਨੇ ਧੀ ਨੂੰ ਜਲੰਧਰ ’ਚ ਵੀ ਇਕ ਨੌਜਵਾਨ ਨਾਲ ਸਰੀਰਕ ਸੰਬੰਧ ਬਣਾਉਣ ਲਈ ਮਜਬੂਰ ਕੀਤਾ। ਨੰਗਲ ਪੁਲਸ ਨੇ ਕੁੜੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕੁੜੀ ਦੇ ਪਿਓ ਨੂੰ ਹਿਰਾਸਤ ’ਚ ਲੈ ਲਿਆ ਹੈ।

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ

ਥਾਣਾ ਮੁਖੀ ਇੰਸਪੈਕਟਰ ਪਵਨ ਚੌਧਰੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 17 ਸਾਲ ਦੀ ਨਾਬਾਲਗ ਕੁੜੀ ਨੇ ਦੱਸਿਆ ਹੈ ਕਿ ਉਸ ਦਾ ਪਿਓ ਬੀਤੇ ਤਿੰਨ ਸਾਲਾਂ ਤੋਂ ਉਸ ਦੇ ਨਾਲ ਜਬਰ-ਜ਼ਿਨਾਹ ਕਰਦਾ ਆ ਰਿਹਾ ਹੈ। ਉਸ ਦੇ ਪਿਓ ਨੇ ਇਕ ਹੋਰ ਨੌਜਵਾਨ ਨਾਲ ਵੀ ਕਥਿਤ ਤੌਰ ’ਤੇ ਉਸ ਨੂੰ ਸਰੀਰਕ ਸੰਬੰਧ ਬਣਾਉਣ ਲਈ ਮਜਬੂਰ ਕੀਤਾ। ਕਿਸੇ ਨੂੰ ਦੱਸਣ ’ਤੇ ਉਸ ਨੂੰ, ਉਸ ਦੀ ਮਾਤਾ, ਭਰਾ ਅਤੇ ਭੈਣ ਨੂੰ ਮਾਰ ਦੇਣ ਦੀ ਧਮਕੀ ਵੀ ਦਿੱਤੀ ਗਈ, ਜਿਸ ਕਾਰਨ ਉਹ ਚੁੱਪ ਰਹੀ।

ਇਹ ਵੀ ਪੜ੍ਹੋ: ਕਰਤਾਰਪੁਰ ਨੇੜੇ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਮੌਕੇ 'ਤੇ ਮੌਤ ਤੇ ਧੀ ਜ਼ਖ਼ਮੀ

ਕੁੜੀ ਨੇ ਦੱਸਿਆ ਕਿ ਉਸ ਦਾ ਪਿਓ ਇਕ ਵਾਰ ਨੌਕਰੀ ਦਿਵਾਉਣ ਦੇ ਬਹਾਨੇ ਉਸ ਨੂੰ ਜਲੰਧਰ ਲੈ ਗਿਆ। ਇਥੇ ਇਕ ਨੌਜਵਾਨ ਦੇ ਨਾਲ ਨਾ ਚਾਹੁੰਦੇ ਹੋਏ ਵੀ ਸਰੀਰਕ ਸੰਬੰਧ ਬਣਾਉਣ ਨੂੰ ਮਜਬੂਰ ਕੀਤਾ ਅਤੇ ਇਸ ਦੌਰਾਨ ਉਸ ਦੀ ਇਕ ਵੀਡੀਓ ਵੀ ਬਣਾ ਲਈ ਅਤੇ ਉਸ ਦੇ ਰਾਹੀਂ ਉਸ ਦਾ ਪਿਓ ਉਸ ਨੂੰ ਬਲੈਕਮੇਲ ਕਰਕੇ ਉਸ ਕੋਲੋ ਸਰੀਰਕ ਸੰਬੰਧ ਬਣਾਉਂਦਾ ਰਿਹਾ। ਤੰਗ ਆ ਕੇ ਉਸ ਨੇ ਆਪਣੀ ਮਾਤਾ ਅਤੇ ਭੈਣ ਨੂੰ ਹੱਡਬੀਤੀ ਦੱਸ ਦਿੱਤੀ ਅਤੇ ਉਸ ਦੀ ਮਾਤਾ ਨੇ ਜਦੋਂ ਉਸ ਦੇ ਪਿਓ ਦੇ ਸਾਹਮਣੇ ਇਸ ਘਿਣੌਨੀ ਹਰਕਤ ਦਾ ਵਿਰੋਧ ਕੀਤਾ ਤਾਂ ਉਸ ਨੇ ਉਸ ਦੀ ਮਾਤਾ ਨੂੰ ਕੁੱਟ ਕੇ ਘਰੋਂ ਬਾਹਰ ਕੱਢ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਪੀੜਤਾ ਦੇ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਪਿਤਾ ਨਾਲ ਦੋਸਤੀ ਵਧਾ ਕੇ ਬੇਟੀ ਨੂੰ ਭੇਜਣੇ ਸ਼ੁਰੂ ਕੀਤੇ ਅਸ਼ਲੀਲ ਮੈਸੇਜ ਤੇ ਕਿਹਾ-'ਤੇਰੇ ਨਾਲ ਹੀ ਕਰਾਂਗਾ ਵਿਆਹ'

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News