ਕਲਯੁਗੀ ਪਿਓ ਨੇ ਪਾਰ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ, 11ਵੀਂ 'ਚ ਪੜ੍ਹਦੀ ਨਾਬਾਲਗ ਧੀ ਨਾਲ ਮਿਟਾਈ ਹਵਸ

06/09/2024 3:46:42 PM

ਰਾਮਪੁਰਾ ਫੂਲ (ਤਰਸੇਮ) : ਇੱਥੇ ਸਥਾਨਕ ਸ਼ਹਿਰ 'ਚ ਕਲਯੁਗੀ ਪਿਓ ਵੱਲੋਂ ਆਪਣੀ 14 ਸਾਲਾ ਨਾਬਾਲਗ ਧੀ ਦਾ ਸਰੀਰਕ ਸ਼ੋਸ਼ਣ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨਾਬਾਲਗ ਕੁੜੀ ਦੀ ਸ਼ਿਕਾਇਤ ’ਤੇ ਪੁਲਸ ਥਾਣਾ ਸਿਟੀ ਰਾਮਪੁਰਾ ਦੀ ਪੁਲਸ ਨੇ ਮੁਲਜ਼ਮ ਪਿਓ ਖ਼ਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਸ ਥਾਣਾ ਸਿਟੀ ਰਾਮਪੁਰਾ ਨੂੰ ਦਿੱਤੀ ਸ਼ਿਕਾਇਤ 'ਚ 14 ਸਾਲਾ ਪੀੜਤ ਨਾਬਾਲਗ ਕੁੜੀ ਵਾਸੀ ਰਾਮਪੁਰਾ ਫੂਲ ਨੇ ਦੱਸਿਆ ਕਿ ਉਹ ਸ਼ਹਿਰ ਦੇ ਇੱਕ ਸਕੂਲ 'ਚ ਗਿਆਰਵੀਂ ਜਮਾਤ ਦੀ ਵਿਦਿਆਰਥਣ ਹੈ।

ਇਹ ਵੀ ਪੜ੍ਹੋ : ਪੰਜਾਬ ਭਰ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਹੋਰ ਅਦਾਰੇ

ਉਸਦੇ ਪਿਤਾ ਦਾ ਕੋਈ ਕਾਰੋਬਾਰ ਨਹੀਂ ਹੈ, ਉਹ ਜ਼ਿਆਦਾਤਰ ਘਰ ਹੀ ਰਹਿੰਦਾ ਹੈ, ਜਦੋਂ ਕਿ ਉਸ ਦੀ ਮਾਂ ਲੋਕਾਂ ਦੇ ਘਰਾਂ 'ਚ ਸਫ਼ਾਈ ਦਾ ਕੰਮ ਕਰਦੀ ਹੈ ਅਤੇ ਸਵੇਰੇ 9 ਵਜੇ ਕੰਮ ’ਤੇ ਚਲੀ ਜਾਂਦੀ ਹੈ। ਉਸ ਦੀ ਮਾਂ ਦੇ ਕੰਮ ’ਤੇ ਜਾਣ ਤੋਂ ਬਾਅਦ ਉਸਦਾ ਪਿਤਾ ਉਸ ਦੇ ਛੋਟੇ ਭਰਾ ਨੂੰ ਕਿਸੇ ਨਾ ਕਿਸੇ ਕੰਮ ਦੇ ਬਹਾਨੇ ਘਰੋਂ ਬਾਹਰ ਭੇਜ ਦਿੰਦਾ ਹੈ। ਭਰਾ ਦੇ ਜਾਣ ਤੋਂ ਬਾਅਦ ਪਿਤਾ ਪਿਛਲੇ ਇਕ ਮਹੀਨੇ ਤੋਂ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਆ ਰਿਹਾ ਸੀ। ਪੀੜਤਾ ਨੇ ਦੱਸਿਆ ਕਿ ਕਰੀਬ 15-20 ਦਿਨ ਪਹਿਲਾਂ ਉਸ ਦੇ ਪਿਤਾ ਨੇ ਉਸ ਦੀ ਮਰਜ਼ੀ ਦੇ ਖ਼ਿਲਾਫ 2 ਵਾਰ ਉਸ ਦਾ ਸਰੀਰਕ ਸ਼ੋਸ਼ਣ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

ਇਸ ਦੌਰਾਨ ਉਸ ਦੇ ਪਿਤਾ ਨੇ ਉਸ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ। ਪੁਲਸ ਨੇ ਪੀੜਤ ਕੁੜੀ ਦੇ ਬਿਆਨ ਉਸ ਦੀ ਮਾਂ ਦੀ ਹਾਜ਼ਰੀ 'ਚ ਦਰਜ ਕਰਕੇ ਮੁਲਜ਼ਮ ਪਿਓ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਿਟੀ ਦੇ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮਾਮਲੇ ’ਚ ਨਾਮਜ਼ਦ ਕੀਤੇ ਗਏ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾ ਰਿਹਾ ਹੈ। ਇੱਥੇ ਜ਼ਿਕਰਯੋਗ ਹੈ ਕਿ ਪੁਲਸ ਥਾਣਾ ਸਿਟੀ ਰਾਮਪੁਰਾ ਵੱਲੋ ਮਾਰਚ 23 ਦੌਰਾਨ ਉਕਤ ਮੁਲਜ਼ਮ ਦੇ ਭਰਾ ਸੰਜੇ ਕੁਮਾਰ ਨੂੰ ਇੱਕ ਕਾਤਲਾਨਾ ਹਮਲੇ ’ਚ ਨਾਮਜ਼ਦ ਕੀਤੇ ਜਾਣ 'ਤੇ ਫ਼ਰਾਰ ਚੱਲ ਰਹੇ ਉਕਤ ਮੁਲਜ਼ਮ ਨੂੰ ਪੁਲਸ ਅਜੇ ਤੱਕ ਗ੍ਰਿਫ਼ਤਾਰ ਨਹੀ ਕਰ ਸਕੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News