ਜ਼ੀਰਕਪੁਰ 'ਚ ਪਿਓ ਨੇ ਰਿਸ਼ਤੇ ਕੀਤੇ ਤਾਰ-ਤਾਰ, 11 ਸਾਲਾਂ ਦੀ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ

Sunday, Oct 16, 2022 - 11:34 AM (IST)

ਜ਼ੀਰਕਪੁਰ 'ਚ ਪਿਓ ਨੇ ਰਿਸ਼ਤੇ ਕੀਤੇ ਤਾਰ-ਤਾਰ, 11 ਸਾਲਾਂ ਦੀ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ

ਜ਼ੀਰਕਪੁਰ (ਗੁਰਪ੍ਰੀਤ) : ਜ਼ੀਰਕਪੁਰ ਦੇ ਬਲਟਾਣਾ ਇਲਾਕੇ 'ਚ ਮਾਂ ਅਤੇ ਮਤਰੇਏ ਪਿਓ ਦੇ ਨਾਲ ਰਹਿ ਰਹੀ 11 ਸਾਲਾ ਨਾਬਾਲਗ ਕੁੜੀ ਨੂੰ ਉਸ ਦੇ ਮਤਰੇਏ ਪਿਓ ਨੇ ਹੀ ਹਵਸ ਦਾ ਸ਼ਿਕਾਰ ਬਣਾ ਲਿਆ। ਬੱਚੀ ਦਾ ਮਤਰੇਆ ਪਿਓ ਇਕ ਮਹੀਨੇ ਤੋਂ ਇਸ ਘਿਨੌਣੇ ਅਪਰਾਧ ਨੂੰ ਅੰਜਾਮ ਦੇ ਰਿਹਾ ਸੀ। ਪੁਲਸ ਨੇ 11 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਵਿਚ ਉਸ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ)

ਇਹ ਮਾਮਲਾ ਇਕ ਸੰਸਥਾ ਨੇ ਉਜਾਗਰ ਕੀਤਾ ਹੈ, ਜੋ ਬਲਟਾਣਾ ਪਾਰਕ ਵਿਚ ਗਰੀਬ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੇ ਬਿਆਨ ਵਿਚ ਪੂਜਾ ਅਰੋੜਾ ਨਿਵਾਸੀ ਮਕਾਨ ਨੰਬਰ 684 ਫੇਜ਼-2 ਸੋਟੀ ਵਿਹਾਰ ਬਲਟਾਣਾ ਨੇ ਦੱਸਿਆ ਕਿ ਉਹ ਬਲਟਾਣਾ ਖੇਤਰ ਵਿਚ ਸਮਾਜ ਸੇਵਕ ਫਾਊਂਡੇਸ਼ਨ ਚਲਾਉਂਦੀ ਹੈ, ਜੋ ਆਪਣੇ ਸੰਗਠਨ ਵਿਚ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਉਂਦੀ ਹੈ।

ਇਹ ਵੀ ਪੜ੍ਹੋ : ਹੁਣ MP ਰਵਨੀਤ ਬਿੱਟੂ ਨੇ ਲਾਈਵ ਹੋ ਕੇ ਦਿੱਤੀ ਧਮਕੀ, ਸ਼ਿਕੰਜਾ ਕੱਸਣ ਦੀ ਤਿਆਰੀ 'ਚ ਵਿਜੀਲੈਂਸ

ਉਸ ਨੂੰ ਉਕਤ ਬੱਚਿਆਂ ਵਿਚ ਪੜ੍ਹਨ ਵਾਲੀ 11 ਸਾਲਾ ਬੱਚੀ ਨੇ ਦੱਸਿਆ ਕਿ ਉਸ ਦਾ ਪਿਤਾ ਉਸ ਨਾਲ ਕਰੀਬ 1 ਮਹੀਨੇ ਤੋਂ ਗਲਤ ਕੰਮ ਕਰ ਰਿਹਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਬਲਟਾਣਾ ਚੌਂਕੀ ਇੰਚਾਰਜ ਨੂੰ ਵੀ ਦਿੱਤੀ। ਬਲਟਾਣਾ ਚੌਂਕੀ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਲੜਕੀ ਦੇ ਮਤਰੇਏ ਪਿਓ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News