ਹੈਵਾਨ ਬਣੇ ਸ਼ਰਾਬੀ ਪਿਓ ਨੇ ਨਾਬਾਲਗ ਧੀਆਂ ਨਾਲ ਕੀਤਾ ਜਬਰ-ਜ਼ਿਨਾਹ, ਸਬਰ ਟੁੱਟਾ ਤਾਂ ਜੱਗ-ਜ਼ਾਹਰ ਕੀਤੀ ਕਰਤੂਤ

Wednesday, Sep 28, 2022 - 11:29 AM (IST)

ਹੈਵਾਨ ਬਣੇ ਸ਼ਰਾਬੀ ਪਿਓ ਨੇ ਨਾਬਾਲਗ ਧੀਆਂ ਨਾਲ ਕੀਤਾ ਜਬਰ-ਜ਼ਿਨਾਹ, ਸਬਰ ਟੁੱਟਾ ਤਾਂ ਜੱਗ-ਜ਼ਾਹਰ ਕੀਤੀ ਕਰਤੂਤ

ਖੰਨਾ (ਵਿਪਨ) : ਖੰਨਾ 'ਚ ਇਕ ਸ਼ਰਾਬੀ ਪਿਓ ਵੱਲੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਥੇ ਇਕ ਸ਼ਰਾਬੀ ਪਿਓ ਨੇ ਆਪਣੀ 15 ਸਾਲਾ ਅਤੇ 10 ਸਾਲਾ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਵਰਗਾ ਸ਼ਰਮਨਾਕ ਕਾਰਾ ਕੀਤਾ। ਇਸ ਬਾਰੇ ਐੱਸ. ਐੱਸ. ਪੀ. ਹਰੀਸ਼ ਕੁਮਾਰ, ਓਮ ਪ੍ਰਕਾਸ਼ ਨੇ ਦੱਸਿਆ ਕਿ ਬੱਚੀਆਂ ਦੇ ਬਿਆਨ ਲੈ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ : ਅੱਜ ਤੋਂ 'ਚੰਡੀਗੜ੍ਹ ਏਅਰਪੋਰਟ' ਨੂੰ ਮਿਲੇਗਾ ਨਵਾਂ ਨਾਂ, ਹੁਣ ਕਹਾਵੇਗਾ 'ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ'

ਜਾਣਕਾਰੀ ਮੁਤਾਬਕ ਇੱਥੇ ਇਕ ਮੁਹੱਲੇ 'ਚ ਰਹਿਣ ਵਾਲੀ 15 ਸਾਲ ਅਤੇ 10 ਸਾਲ ਦੀਆਂ 2 ਭੈਣਾਂ ਘਰ 'ਚ ਆਪਣੇ ਪਿਤਾ ਨਾਲ ਰਹਿੰਦੀਆਂ ਹਨ। ਪਿਤਾ ਸ਼ਰਾਬ ਪੀਣ ਦਾ ਆਦੀ ਸੀ, ਜੋ ਕਾਫ਼ੀ ਸਮੇਂ ਤੋਂ ਸ਼ਰਾਬ ਦੇ ਨਸ਼ੇ 'ਚ ਆਪਣੀਆਂ ਹੀ ਬੱਚੀਆਂ ਨਾਲ ਜਬਰ-ਜ਼ਿਨਾਹ ਕਰਦਾ ਆ ਰਿਹਾ ਸੀ। ਕਲਯੁਗੀ ਪਿਓ ਇਸ ਘਟਨਾ ਦਾ ਵਿਰੋਧ ਕਰਨ 'ਤੇ ਬੱਚੀਆਂ ਨੂੰ ਕੁੱਟਦਾ ਸੀ। ਕਿਸੇ ਨੂੰ ਦੱਸਣ ਦੀ ਸੂਰਤ 'ਚ ਉਨ੍ਹਾਂ 'ਤੇ ਹੋਰ ਵੀ ਜ਼ਿਆਦਾ ਤਸ਼ੱਦਦ ਕਰਦਾ ਸੀ। ਆਖ਼ਰਕਾਰ ਬੱਚੀਆਂ ਨੇ ਇਸ ਦੀ ਜਾਣਕਾਰੀ ਆਪਣੀ ਗੁਆਂਢਣ ਨੂੰ ਦਿੱਤੀ। ਇਸ ਤੋਂ ਬਾਅਦ ਇਕੱਠੇ ਹੋਏ ਮੁਹੱਲੇ ਦੇ ਲੋਕਾਂ ਨੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦਿੱਤੀ।

ਇਹ ਵੀ ਪੜ੍ਹੋ : ਗਾਇਬ ਫ਼ਾਈਲਾਂ ਦੇ ਮਾਮਲੇ 'ਚ ਪ੍ਰਮੁੱਖ ਸਕੱਤਰ ਦੇ ਅਹੁਦੇ ਤੋਂ ਹਟਾਏ ਗੁਰਕੀਰਤ ਕ੍ਰਿਪਾਲ ਸਿੰਘ ਦੀਆਂ ਵਧਣਗੀਆਂ ਮੁਸ਼ਕਲਾਂ

ਐੱਸ. ਐੱਸ. ਪੀ. ਨੇ ਪੁਲਸ ਟੀਮਾਂ ਨੂੰ ਮੌਕੇ 'ਤੇ ਭੇਜ ਕੇ ਬੱਚੀਆਂ ਦੇ ਬਿਆਨ ਦਰਜ ਕਰਨ ਮਗਰੋਂ ਪਿਤਾ ਨੂੰ ਹਿਰਾਸਤ 'ਚ ਲੈ ਲਿਆ ਹੈ। ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਬੱਚਿਆਂ ਦੇ ਬਿਆਨ ਲੈ ਕੇ ਉਨ੍ਹਾਂ ਨੂੰ ਮੈਡੀਕਲ ਕਰਾਉਣ ਲਈ ਲਿਜਾਇਆ ਗਿਆ ਹੈ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪੁਲਸ ਟੀਮ ਨਾਬਾਲਗ ਕੁੜੀਆਂ ਦਾ ਮੈਡੀਕਲ ਕਰਾਉਣ ਲਈ ਲਿਆਈ ਹੈ। ਮਹਿਲਾ ਡਾਕਟਰ ਦੀ ਅਗਵਾਈ 'ਚ ਦੋਹਾਂ ਕੁੜੀਆਂ ਦਾ ਮੈਡੀਕਲ ਕੀਤਾ ਜਾਵੇਗਾ, ਜਿਸ ਦੀ ਰਿਪੋਰਟ ਪੁਲਸ ਨੂੰ ਸੌਂਪੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News