ਬਾਪ ਬਣਿਆ ਹੈਵਾਨ : 1 ਸਾਲ ਤੱਕ ਜਵਾਨ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

11/17/2020 4:33:04 PM

ਲੁਧਿਆਣਾ (ਮਹੇਸ਼) : ਮਹਾਨਗਰ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਜਿਸ ਨੇ ਬਾਪ-ਬੇਟੀ ਦੇ ਪਵਿੱਤਰ ਰਿਸ਼ਤੇ ਨੂੰ ਕਲੰਕਿਤ ਕਰ ਦਿੱਤਾ ਹੈ। ਸਦਰ ਪੁਲਸ ਨੇ 20 ਸਾਲਾ ਕੁੜੀ ਨਾਲ ਬਲਾਤਕਾਰ ਦੇ ਦੋਸ਼ 'ਚ ਉਸ ਦੇ 46 ਸਾਲਾ ਬਾਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾ ਨੇ ਦੱਸਿਆ ਕਿ ਉਹ ਕੋਠੀਆਂ 'ਚ ਖਾਣਾ ਬਣਾਉਣ ਦਾ ਕੰਮ ਕਰਦੀ ਹੈ। 4 ਭੈਣਾਂ 'ਚ ਉਹ ਸਭ ਤੋਂ ਛੋਟੀ ਹੈ। ਸਭ ਤੋਂ ਵੱਡੀ ਭੈਣ ਵਿਆਹੁਤਾ ਹੈ। ਉਸ ਦਾ ਬਾਪ ਸੰਦੀਪ ਕੁਮਾਰ ਸ਼ਰਾਬ ਪੀਣ ਦਾ ਆਦੀ ਹੈ, ਜੋ ਕਿ ਪਿਛਲੇ ਇਕ ਸਾਲ ਤੋਂ ਉਸ ਨੂੰ ਡਰਾ-ਧਮਕਾ ਕੇ ਉਸ ਨਾਲ ਬਲਾਤਕਾਰ ਕਰ ਰਿਹਾ ਹੈ। ਉਸ ਨੇ ਦੱਸਿਆ ਕਿ 15 ਨਵੰਬਰ ਦੀ ਸਵੇਰ ਨੂੰ ਵੀ ਬਾਪ ਨੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਜਲੰਧਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 50 ਕਰੋੜ ਦੀ ਹੈਰੋਇਨ ਸਮੇਤ 4 ਤਸਕਰ ਗ੍ਰਿਫ਼ਤਾਰ

ਉਸ ਸਮੇਂ ਪਰਿਵਾਰ ਦੇ ਹੋਰ ਮੈਂਬਰ ਘਰ 'ਚ ਮੌਜੂਦ ਨਹੀਂ ਸਨ। ਮੌਕਾ ਪਾ ਕੇ ਉਹ ਬਾਪ ਦੇ ਚੁੰਗਲ 'ਚੋਂ ਭੱਜ ਨਿਕਲੀ ਅਤੇ ਵੱਡੀ ਭੈਣ ਨੂੰ ਆਪ ਬੀਤੀ ਸੁਣਾਈ। ਥਾਣਾ ਪ੍ਰਭਾਰੀ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਕੁੜੀ ਦੀ ਸ਼ਿਕਾਇਤ 'ਤੇ ਬਲਾਤਕਾਰ ਦਾ ਕੇਸ ਦਰਜ ਕਰਕੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਕਿ ਦਿਹਾੜੀਦਾਰ ਮਜ਼ਦੂਰ ਹੈ। ਪੀੜਤਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮਾਮਲੇ ਦੀ ਖੋਜ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦੋਸ਼ੀ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਬੇਟੀਆਂ ਨੇ ਮਿਲ ਕੇ ਉਸ ਦੇ ਖ਼ਿਲਾਫ਼ ਸਾਜਿਸ਼ ਰਚੀ ਹੈ ਕਿਉਂਕਿ ਉਹ ਉਨ੍ਹਾਂ 'ਤੇ ਕੜੀ ਨਿਗਾਹ ਰੱਖਦਾ ਸੀ ਤਾਂਕਿ ਬੇਟੀਆਂ ਗਲਤ ਰਸਤੇ 'ਤੇ ਜਾ ਸਕਣ।

ਇਹ ਵੀ ਪੜ੍ਹੋ : 29 ਨਵੰਬਰ ਨੂੰ ਦੇਸ਼ ਭਰ 'ਚ ਹੋਣਗੇ ਕੈਟ 2020 ਦੇ ਪੇਪਰ, 3 ਸ਼ਿਫਟਾਂ 'ਚ ਹੋਵੇਗੀ ਪ੍ਰੀਖਿਆ


Anuradha

Content Editor

Related News