ਅਜਿਹਾ ਦਰਿੰਦਾ ਪਿਓ ਕਿਸੇ ਨੂੰ ਨਾ ਮਿਲੇ! 14 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ, ਪਹਿਲਾਂ ਵੀ ਕਰ ਚੁੱਕਾ ਗਲਤ ਕੰਮ

Saturday, May 11, 2024 - 05:59 AM (IST)

ਅਜਿਹਾ ਦਰਿੰਦਾ ਪਿਓ ਕਿਸੇ ਨੂੰ ਨਾ ਮਿਲੇ! 14 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ, ਪਹਿਲਾਂ ਵੀ ਕਰ ਚੁੱਕਾ ਗਲਤ ਕੰਮ

ਤਰਨਤਾਰਨ (ਰਮਨ ਚਾਵਲਾ)– ਜ਼ਿਲੇ ਦੇ ਇਕ ਪਿੰਡ ਦੀ ਨਿਵਾਸੀ 14 ਸਾਲਾ ਨਾਬਾਲਿਗ ਧੀ ਨਾਲ ਉਸ ਦੇ ਹੀ ਪਿਤਾ ਵਲੋਂ ਜਬਰ-ਜ਼ਿਨਾਹ ਕਰਨ ਤੇ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਵਲੋਂ ਨਾਬਾਲਿਗ ਕੁੜੀ ਦੇ ਬਿਆਨਾਂ ਤਹਿਤ ਪਰਚਾ ਦਰਜ ਕਰਕੇ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਪੀੜਤਾ ਵਲੋਂ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਗਿਆ ਕਿ ਬੀਤੀ 8 ਮਈ ਦੀ ਰਾਤ ਕਰੀਬ 1 ਵਜੇ ਉਸ ਦੇ ਪਿਤਾ ਸਤਨਾਮ ਸਿੰਘ ਨੇ ਉਸ ਨੂੰ ਉਠਾ ਕੇ ਕਿਹਾ ਕਿ ਤੂੰ ਮੇਰੇ ਨਾਲ ਮੰਜੇ ’ਤੇ ਲੇਟ ਜਾ। ਜਿਸ ਸਬੰਧੀ ਉਸ ਨੇ ਇਨਕਾਰ ਵੀ ਕੀਤਾ ਪਰ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਮੰਜੇ ’ਤੇ ਲੈ ਗਿਆ। ਇਸ ਤੋਂ ਬਾਅਦ ਉਸ ਦੇ ਪਿਤਾ ਨੇ ਉਸ ਦਾ ਮੂੰਹ ਚੁੰਨੀ ਨਾਲ ਬੰਨ੍ਹ ਦਿੱਤਾ ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਪਿਤਾ ਨੇ ਡਰਾਵਾ ਦਿੰਦਿਆਂ ਕਿਹਾ ਕਿ ਜੇ ਕਿਸੇ ਨੂੰ ਇਸ ਸਬੰਧੀ ਦੱਸਿਆ ਤਾਂ ਤੈਨੂੰ ਜਾਨੋਂ ਮਾਰ ਦੇਵਾਂਗਾ। ਇਸ ਹਾਲਾਤ ਨੂੰ ਉਸ ਦੇ ਭਰਾ ਨੇ ਵੀ ਵੇਖ ਲਿਆ ਤੇ ਰੌਲਾ ਵੀ ਪਾਇਆ ਪਰ ਦੇਰ ਰਾਤ ਸਮਾਂ ਜ਼ਿਆਦਾ ਹੋਣ ਕਾਰਨ ਕੋਈ ਵੀ ਨਹੀਂ ਆਇਆ।

ਇਹ ਖ਼ਬਰ ਵੀ ਪੜ੍ਹੋ : ਜੇਲ੍ਹ 'ਚੋਂ ਬਾਹਰ ਆਏ ਕੇਜਰੀਵਾਲ, ਗੱਡੀ 'ਤੇ ਖੜ੍ਹ ਬੋਲੇ- 'ਮੈਂ ਕਿਹਾ ਸੀ ਕਿ ਮੈਂ ਜਲਦੀ ਆਵਾਂਗਾ, ਲਓ ਆ ਗਿਆ...'

ਸਵੇਰ ਹੋਣ ’ਤੇ ਉਸ ਦੇ ਭਰਾ ਨੇ ਸਾਰੀ ਗੱਲ ਉਸ ਦੀ ਤਾਈ ਨੂੰ ਦੱਸੀ, ਜਿਸ ਨੇ ਕੁੜੀ ਦੀ ਮਾਤਾ ਨਾਲ ਸਾਰੀ ਗੱਲ ਸਾਂਝੀ ਕੀਤੀ ਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ। ਲਡ਼ਕੀ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਦੇ ਪਿਤਾ ਵਲੋਂ 2 ਵਾਰ ਉਸ ਨਾਲ ਗਲਤ ਕੰਮ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਕੁੜੀ ਦੇ ਬਿਆਨਾਂ ਹੇਠ ਪਿਤਾ ਸਤਨਾਮ ਸਿੰਘ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਮਨਦੀਪ ਕੌਰ ਵਲੋਂ ਪੀਡ਼ਤ ਕੁੜੀ ਦਾ ਮੈਡੀਕਲ ਕਰਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News